Hola mohalla: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਇਸ ਵਾਰ 3 ਮਾਰਚ ਤੋਂ ਲੈ ਕੇ 8 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਪੜਾਅ ਦੀ ਆਰੰਭਤਾ ਹੋ ਚੁੱਕੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਹੋਲਾ ਮਹੱਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਤੜਕਸਾਰ ਢੋਲ-ਨਗਾੜਿਆਂ ਦੀ ਥਾਪ ਦੇ ਨਾਲ ਰਸ਼ਮੀ ਤੌਰ 'ਤੇ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਦੇ ਅਨੁਸਾਰ ਹੋਲੇ ਮਹੱਲੇ ਦਾ ਤਿਉਹਾਰ 3 ਮਾਰਚ ਤੋਂ ਲੈ ਕੇ 5 ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ । ਉਪਰੰਤ 6 ਮਾਰਚ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਵੇਗੀ ਤੇ 8 ਮਾਰਚ ਨੂੰ ਮਹੱਲਾ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇੰਨੇ ਲੋਕਾਂ ਨੂੰ ਨਹੀਂ ਮਿਲੇਗਾ ਰਾਸ਼ਨ, ਪੋਰਟਲ ਤੋਂ ਅਯੋਗ ਕਾਰਡ ਕੀਤੇ ਜਾ ਰਹੇ ਡਿਲੀਟ