ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (BCCI) ਨੂੰ ਕਿਹਾ ਹੈ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ CBI ਜਾਂਚ ਕਰਵਾਈ ਜਾਵੇ।
BCCI ਦੇ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੂੰ ਲਿਖੇ ਵੱਖੋ-ਵੱਖ ਪੱਤਰਾਂ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਭਾਰਤ-ਆਸਟਰੇਲੀਆ ਮੈਚ ਦੌਰਾਨ ਹੋਏ ਘਟਾਲੇ ਦੀ ਵੱਖਰੇ ਤੌਰ ’ਤੇ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਲਾਜ਼ਮੀ ਹੈ ਤਾਂ ਜੋ PCA ਦੇ ਕੰਮਕਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਜਾ ਸਕੇ ਅਤੇ ਇਸਦੇ ਨਾਲ ਹੀ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਦਾ ਚੰਗਾ ਭਵਿੱਖ ਯਕੀਨੀ ਬਣਾਇਆ ਜਾ ਸਕੇ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ PCA ਵਿਚ ਇਸ ਮਾੜੇ ਕੰਮ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ 27 ਮਈ ਨੂੰ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ PCA ਦਾ ਪ੍ਰਧਾਨ ਚੁਣਿਆ ਗਿਆ। ਉਹਨਾਂ ਕਿਹਾ ਕਿ ਚਹਿਲ ਸ਼ਾਇਦ ਮੁੱਖ ਮੰਤਰੀ ਭਗਵੰਤ ਮਾਨ ਦੀ ਪਸੰਦ ਸਨ ਜਿਹਨਾਂ ਨੇ PCA ਮੈਂਬਰਾਂ ਨੁੰ ਇਸ ਗੱਲ ਲਈ ਰਾਜ਼ੀ ਕੀਤਾ ਕਿ ਰਾਜਿੰਦਰ ਗੁਪਤਾ ਨੂੰ ਪਾਸੇ ਕੀਤਾ ਜਾਵੇ ਜਦੋਂ ਕਿ ਉਹਨਾਂ ਦਾ ਅਕਸ ਵੀ ਸਾਫ ਸੀ ਤੇ ਉਹ ਸਮਾਜਿਕ ਮੁੱਦਿਆਂ ਲਈ ਡਟਦੇ ਵੀ ਸਨ।
ਉਹਨਾਂ ਕਿਹਾ ਕਿ ਇਸੇ ਲਈ ਚਹਿਲ ਦੀ PCA ਵਿਚ ਚੋਣ ਕੀਤੀ ਗਈ ਹਾਲਾਂਕਿ ਉਹ ਇਕ ਸਿਆਸੀ ਹਸਤੀ ਹਨ ਤੇ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਹੋਣ ਸਮੇਂ ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਵੀ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ