Punjab Farmer Protest: ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਕਿਸਾਨਾਂ ਦੀ ਐਕੁਆਇਰ ਜਮੀਨਾਂ ਦੇ ਇੱਕਸਾਰ ਤੇ ਵਾਜ਼ਿਬ ਮੁਆਵਜ਼ੇ ਨਾ ਮਿਲਣ ਦੇ ਇਲਜ਼ਾਮ ਤਹਿਤ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ, ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਧਰ ਇਸ ਵਾਰ ਕੁਦਰਤ ਦੀ ਮਾਰ ਵੀ ਝੱਲ ਰਹੇ ਨੇ ਕਿਸਾਨ, ਬੇਮੌਸਮੀ ਮੀਂਹ ਕਰਕੇ ਬਹੁਤ ਥਾਵਾਂ 'ਤੇ ਕਣਕ ਦੀ ਫਸਲ ਖਰਾਬ ਹੋ ਚੁੱਕੀ ਹੈ। ਜਿਸ ਕਰਕੇ ਕਿਸਾਨ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਨੇ।


ਇਸੇ ਦੇ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁੜ ਤੋਂ ਅੰਮ੍ਰਿਤਸਰ -ਪਠਾਨਕੋਟ ਰੇਲ ਮਾਰਗ ਤੇ ਬਟਾਲਾ ਵਿਖੇ ਅਣਮਿਥੇ ਸਮੇਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ।


ਦੱਸ ਦਈਏ ਕਿ ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਬੀਤੇ ਤਿੰਨ ਮਹੀਨੇ ਪਹਿਲਾਂ ਬਟਾਲਾ ਅਤੇ ਗੁਰਦਾਸਪੁਰ ਵਿਖੇ ਕੀਤੇ ਰੇਲ ਰੋਕੋ ਅੰਦੋਲਨ ਨੂੰ ਜਥੇਬੰਦੀ ਵਲੋਂ ਖ਼ਤਮ ਕਰ ਦਿੱਤਾ ਗਿਆ ਸੀ ਪਰ ਸਰਕਾਰ ਵਲੋਂ ਮੰਗਾ ਨੂੰ ਪੂਰਾ ਨਾ ਕਰਨ ’ਤੇ ਹੁਣ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੁੜ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ।  ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


ਦੂਸਰੀ ਮੰਗ ਜ਼ਿਲ੍ਹੇ ਨਾਲ ਸੰਬੰਧਿਤ ਜੋ ਕਿਸਾਨ ਧਰਨਿਆਂ ਦੌਰਾਨ ਸ਼ਹਾਦਤਾਂ ਪਾ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨਾ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗੰਨੇ ਦੀ ਪੇਮੈਂਟ ਜੋ 15 ਦਿਨ 'ਚ ਦਿੱਤੀ ਜਾਣੀ ਸੀ, ਉਹ 40 ਦਿਨ ਬੀਤ ਜਾਣ ਦੇ ਬਾਅਦ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ। ਗੰਨੇ ਦਾ ਜੋ ਸਰਕਾਰੀ ਰੇਟ 380 ਰੁਪਏ ਪ੍ਰਤੀ ਕੁਇੰਟਲ ਰਖਿਆ ਗਿਆ ਹੈ, ਉਸ ਵਿਚੋਂ 330 ਰੁਪਏ ਗੰਨਾ ਮਿੱਲ ਨੇ ਦੇਣੇ ਹੁੰਦੇ ਹਨ ਅਤੇ ਬਾਕੀ 50 ਰੁਪਏ ਸਰਕਾਰ ਨੇ ਦੇਣੇ ਹੁੰਦੇ ਹਨ, ਉਹ ਵੀ ਅਜੇ ਤੱਕ ਨਹੀਂ ਮਿਲੇ।


 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।