Holi 2022: ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਹੋਲੀ ਦੇ ਨਾਲ ਹੀ ਹੋਲਾ ਮੁਹੱਲਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ ਹਨ।

ਭਗਵੰਤ ਮਾਨ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ। ਖ਼ੁਸ਼ੀ ਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ। ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਤੇ ਸੁਭਾਗ ਲੈ ਕੇ ਆਵੇ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹੋਲੇ-ਮਹੱਲੇ ਦੀ ਵਧਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਗਿਆ ਹੈ ਕਿ ਖ਼ਾਲਸਾ ਪੰਥ ਦੇ ਸਵੈਮਾਣ ਤੇ ਵਿਲੱਖਣਤਾ ਦੇ ਪ੍ਰਤੀਕ ਅਧਿਆਤਮਕ ਰੰਗਤ 'ਚ ਰੰਗੇ ਪੰਥਕ ਜੋੜ ਮੇਲ ਹੋਲੇ-ਮਹੱਲੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸਜੇ ਇਸ ਇਤਿਹਾਸਕ ਜੋੜ ਮੇਲ ਮੌਕੇ ਪੁੱਜੀ ਸੰਗਤ 'ਤੇ ਗੁਰੂ ਸਾਹਿਬ ਆਪਣੀ ਮਿਹਰ ਬਣਾਈ ਰੱਖਣ ਤੇ ਉੱਚੇ-ਸੁੱਚੇ ਆਦਰਸ਼, ਬੁਲੰਦ ਹੌਂਸਲੇ ਤੇ ਖੁਸ਼ੀਆਂ ਬਖ਼ਸ਼ਿਸ਼ ਕਰਨ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦੇਸ਼ ਦੇ ਕਈ ਨੇਤਾਵਾਂ ਨੇ ਇਸ ਖਾਸ ਮੌਕੇ 'ਤੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ- ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਆਪਸੀ ਪਿਆਰ, ਮੁਹੱਬਤ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰੰਗਾਂ ਦਾ ਇਹ ਤਿਉਹਾਰ ਤੁਹਾਡੀ ਜ਼ਿੰਦਗੀ ਵਿੱਚ ਹਰ ਖੁਸ਼ੀ ਲੈ ਕੇ ਆਵੇ।

ਇਸ ਲਈ ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਇਸ ਨੂੰ ਸਦਭਾਵਨਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ- ਤੁਹਾਨੂੰ ਸਾਰਿਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਤਿਉਹਾਰ ਖੁਸ਼ੀ ਤੇ ਸਦਭਾਵਨਾ ਦਾ ਪ੍ਰਤੀਕ ਹੈ, ਤੁਹਾਡੇ ਜੀਵਨ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਭਰੇ।

 


ਇਹ ਵੀ ਪੜ੍ਹੋ : ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇ ਸਕਦੀ 'ਆਪ' ਸਰਕਾਰ, ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490