(Source: ECI/ABP News)
Hola Mohalla 2024: ਖਾਲਸਾਈ ਰੰਗ 'ਚ ਰੰਗੀ ਅਨੰਦਪੁਰੀ! ਦੇਸ਼ ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਪਹੁੰਚੀਆਂ ਸਿੱਖ ਸੰਗਤਾਂ
Hola Mohalla 2024: ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੱਲ ਰਹੇ ਤਿੰਨ ਰੋਜ਼ਾ ਹੋਲੇ ਮਹੱਲੇ ਵਿੱਚ ਦੇਸ਼ ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਗੁਰੂ ਦੀਆਂ ਲਾਡਲੀਆਂ ਫੌਜਾਂ
![Hola Mohalla 2024: ਖਾਲਸਾਈ ਰੰਗ 'ਚ ਰੰਗੀ ਅਨੰਦਪੁਰੀ! ਦੇਸ਼ ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਪਹੁੰਚੀਆਂ ਸਿੱਖ ਸੰਗਤਾਂ holi 2024 Large numbers devotees performed Anandpur sahib on The Holi Festival Hola Mohalla 2024: ਖਾਲਸਾਈ ਰੰਗ 'ਚ ਰੰਗੀ ਅਨੰਦਪੁਰੀ! ਦੇਸ਼ ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਪਹੁੰਚੀਆਂ ਸਿੱਖ ਸੰਗਤਾਂ](https://feeds.abplive.com/onecms/images/uploaded-images/2024/03/25/e7ee1bf2882ef981cbf0d1093b6bc71d1711349986957709_original.jpg?impolicy=abp_cdn&imwidth=1200&height=675)
Hola Mohalla 2024: ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੱਲ ਰਹੇ ਤਿੰਨ ਰੋਜ਼ਾ ਹੋਲੇ ਮਹੱਲੇ ਵਿੱਚ ਦੇਸ਼ ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਨੇ ਵੀ ਡੇਰੇ ਲਾਏ ਹੋਏ ਹਨ। ਪਿਛਲੇ ਕਈ ਦਿਨਾਂ ਤੋਂ ਗੁਰੂ ਨਗਰੀ ਧਾਰਮਿਕ ਰੰਗ ਵਿੱਚ ਰੰਗੀ ਹੋਈ ਹੈ। ਕੱਲ੍ਹ ਨੂੰ ਨਿਹੰਗ ਸਿੰਘ ਮਹੱਲਾ ਸਜਾਉਣਗੇ।
ਹੋਲੇ ਮੁਹੱਲੇ ਦੀ ਸ਼ੁਰੂਆਤ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਸਮੂਹ ਨਿਰਮਲ ਭੇਖ ਵੱਲੋਂ ਹੋਲੇ ਮੁਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁੰਦਰ ਫੁੱਲਾਂ ਨਾਲ ਸਜਾਈ ਗੱਡੀ ਵਿੱਚ ਨਿਰਮਲ ਭੇਖ ਦੇ ਸੰਤ ਮਹਾਂਪੁਰਸ਼ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ।
ਦੂਜੇ ਪਾਸੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ, ਕਿਲ੍ਹਾ ਆਨੰਦਗੜ੍ਹ ਸਾਹਿਬ, ਕਿਲ੍ਹਾ ਫ਼ਤਹਿਗੜ੍ਹ ਸਾਹਿਬ, ਕਿਲ੍ਹਾ ਲੋਹਗੜ੍ਹ, ਗੁਰਦੁਆਰਾ ਮਾਤਾ ਜੀਤੋ ਜੀ, ਗੁਰਦੁਆਰਾ ਭਾਈ ਜੈਤਾ ਜੀ ਤੇ ਹੋਰ ਗੁਰਦੁਆਰਿਆਂ ਵਿੱਚ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਗੁਰੂਨਗਰੀ ਵਿੱਚ ਹਰ ਪਾਸੇ ਸੰਗਤਾਂ ਹੀ ਨਜ਼ਰ ਆ ਰਹੀਆਂ ਹਨ। ਮੇਲੇ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੀਣ ਵਾਲੇ ਪਾਣੀ, ਡਿਸਪੈਂਸਰੀ, ਲੰਗਰ, ਸ਼ੈੱਡ, ਪਾਰਕਿੰਗ, ਰਿਹਾਇਸ਼ ਤੇ ਪਖਾਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਦੱਸ ਦਈਏ ਕਿ ਖਾਲਸਾ ਪੰਥ ਦੀ ਸਥਾਪਨਾ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਾਲ 1757 ਵਿੱਚ ਹੋਲੀ ਦੇ ਅਗਲੇ ਦਿਨ ਹੋਲਾ-ਮੁਹੱਲਾ ਮਨਾਉਣਾ ਸ਼ੁਰੂ ਕੀਤਾ। ਗੁਰੂ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਗੜ੍ਹ ਨਾਮਕ ਸਥਾਨ 'ਤੇ ਹੋਲੇ ਮੁਹੱਲੇ ਦੀ ਪਰੰਪਰਾ ਸ਼ੁਰੂ ਕੀਤੀ। ਹਥਿਆਰਬੰਦ ਸਿੰਘ ਮੁਹੱਲਾ ਸਜਾਉਂਦੇ ਹਨ। ਪੈਦਲ ਤੇ ਘੋੜੇ ਉੱਤੇ ਹਥਿਆਰਾਂ ਨਾਲ ਲੈਸ ਸਿੰਘ ਆਪਣੇ ਜੰਗੀ ਜੌਹਰ ਵਿਖਾਉਂਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)