Holiday: ਬੱਚਿਆਂ ਦੀ ਮੌਜਾਂ...ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ! ਮੰਗਲਵਾਰ ਨੂੰ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
ਛੁੱਟੀਆਂ ਦੇ ਪੱਖ ਤੋਂ ਸਤੰਬਰ ਮਹੀਨਾ ਕਾਫੀ ਖਾਸ ਰਿਹਾ ਹੈ। ਇਸ ਮਹੀਨੇ ਬੱਚਿਆਂ ਨੂੰ ਕਾਫੀ ਛੁੱਟੀਆਂ ਆਈਆਂ। ਜੀ ਹਾਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Punjab News: ਫਰੀਦਕੋਟ ਜ਼ਿਲ੍ਹੇ 'ਚ ਮੰਗਲਵਾਰ ਨੂੰ ਛੁੱਟੀ ਰਹੇਗੀ ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਫਰੀਦਕੋਟ ਪੂਨਦੀਪ ਕੌਰ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਜਾਰੀ ਪੱਤਰ ਅਨੁਸਾਰ, ਮੰਗਲਵਾਰ ਨੂੰ ਫਰੀਦਕੋਟ 'ਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰਾਂ ਆਦਿ 'ਚ ਲੋਕਲ ਛੁੱਟੀ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਵ-2025 ਨੂੰ ਧਿਆਨ ਵਿੱਚ ਰੱਖਦੇ ਹੋਏ 23-09-2025 (ਮੰਗਲਵਾਰ) ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ, ਫਰਦ ਕੇਂਦਰ ਆਦਿ (ਬੈਂਕਿੰਗ ਸਕੇਟਰ ਤੋਂ ਬਿਨਾਂ) ਵਿੱਚ ਲੋਕਲ ਛੁੱਟੀ ਦੀ ਘੋਸ਼ਣਾ ਕੀਤੀ ਹੈ।
ਸੋਮਵਾਰ ਨੂੰ ਵੀ ਰਹੇਗੀ ਛੁੱਟੀ
ਇੱਥੇ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ, ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ 'ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦੱਸ ਦਈਏ ਕਿ ਮਹਾਰਾਜਾ ਅਗਰਸੇਨ ਲੋਕਾਂ ਨੂੰ ਏਕਤਾ ਦਾ ਸਬਕ ਸਿਖਾਉਣ ਅਤੇ ਇੱਕ ਦੂਜੇ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਇਸ ਲਈ, ਇਸ ਦਿਨ ਉਨ੍ਹਾਂ ਦੇ ਸਾਰੇ ਭਗਤ ਅਤੇ ਪੈਰੋਕਾਰ ਲੋਕਾਂ ਵਿੱਚ ਮੁਫਤ ਭੋਜਨ ਅਤੇ ਦਵਾਈਆਂ ਵੰਡਦੇ ਹਨ। ਅਜਿਹੇ ਕਈ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਰਾਜਾ ਅਗਰਸੇਨ ਦੇ ਜੀਵਨ ਅਤੇ ਉਸ ਸਮੇਂ ਦੇ ਸਬਕ ਨਾਲ ਸਬੰਧਤ ਚੀਜ਼ਾਂ ਦਿੱਤੀਆਂ ਜਾਂਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















