ਪੰਜਾਬ ਸਰਕਾਰ ਵੱਲੋਂ 9 ਨਵੰਬਰ ਦੀ ਛੁੱਟੀ ਦਾ ਐਲਾਨ
ਏਬੀਪੀ ਸਾਂਝਾ | 08 Nov 2019 03:31 PM (IST)
ਪੰਜਾਬ ਸਰਕਾਰ ਨੇ 9 ਨਵੰਬਰ, 2019 (ਸ਼ਨਿਚਰਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ 9 ਨਵੰਬਰ, 2019 (ਸ਼ਨਿਚਰਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ 9 ਨਵੰਬਰ ਨੂੰ ਸੂਬੇ ਦੇ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਹੋਵੇਗੀ।