ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
Holiday in Punjab: ਧੰਨ ਧੰਨ ਹਜ਼ੂਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ 11 ਸਤੰਬਰ ਭਾਵ ਕਿ ਅੱਜ ਦੀ ਛੁੱਟੀ ਕੀਤੀ ਗਈ ਹੈ।

Holiday in Punjab: ਧੰਨ ਧੰਨ ਹਜ਼ੂਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ 11 ਸਤੰਬਰ ਭਾਵ ਕਿ ਅੱਜ ਦੀ ਛੁੱਟੀ ਕੀਤੀ ਗਈ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ ਅਤੇ ਗੈਰ-ਸਰਕਾਰੀ) 'ਚ ਛੁੱਟੀ ਐਲਾਨੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਹਾਇਕ ਕਮਿਸ਼ਨਰ (ਜ) ਰਮਨਜੀਤ ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ, ਮਜਾਰਾ ਨੌ ਅਬਾਦ ਵੱਲੋਂ ਪ੍ਰਾਪਤ ਬਿਨੈ ਪੱਤਰ ਮੁਤਾਬਕ 9 ਤੋਂ 11 ਸਤੰਬਰ 2026 ਤੱਕ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ
86ਵੀਂ ਬਰਸੀ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਵਾਨਗੀ ਨਾਲ 11 ਸਤੰਬਰ ਨੂੰ ਜ਼ਿਲ੍ਹੇ 'ਚ ਇਹ ਛੁੱਟੀ ਐਲਾਨੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















