Chandigarh Holidays: ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਭਲਕੇ 3 ਅਕਤੂਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ।


ਦੱਸ ਦਈਏ ਕਿ ਅਕਤੂਬਰ ਮਹੀਨੇ ਕਈ ਛੁੱਟੀਆਂ ਆ ਰਹੀਆਂ ਹਨ। ਮਹੀਨੇ ਦੀ ਪਹਿਲੀ ਜਨਤਕ ਛੁੱਟੀ ਅੱਜ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਚੰਡੀਗੜ੍ਹ, ਪੰਜਾਬ ਅਤੇ ਰਾਜਸਥਾਨ ਵਿੱਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ।



 ਇਸ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿੱਚ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਦਿਨਾਂ ਵਿਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। 


ਇਸ ਤੋਂ ਬਾਅਦ 11 ਅਕਤੂਬਰ ਨੂੰ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਕਈ ਸੂਬਿਆਂ ‘ਚ ਛੁੱਟੀ ਰਹੇਗੀ। ਇਸ ਦੇ ਨਾਲ ਹੀ 12 ਅਕਤੂਬਰ ਨੂੰ ਦੁਸਹਿਰੇ ਅਤੇ 31 ਅਕਤੂਬਰ ਨੂੰ ਦੀਵਾਲੀ ਮੌਕੇ ਦੇਸ਼ ਭਰ ਵਿੱਚ ਛੁੱਟੀ ਰਹੇਗੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।