Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ ਵਿੱਚ ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਮਹੀਨੇ ਦੇ ਆਖ਼ਰੀ ਦਿਨਾਂ ਵਿੱਚ ਰਾਜ ਵਿੱਚ ਤਿੰਨ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਮੁਤਾਬਕ 25, 26 ਅਤੇ 27 ਦਸੰਬਰ ਨੂੰ..

ਪੰਜਾਬ ਵਿੱਚ ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਮਹੀਨੇ ਦੇ ਆਖ਼ਰੀ ਦਿਨਾਂ ਵਿੱਚ ਰਾਜ ਵਿੱਚ ਤਿੰਨ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਮੁਤਾਬਕ 25, 26 ਅਤੇ 27 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।
26 ਦਸੰਬਰ ਨੂੰ ਰਹੇਗੀ ਰਾਖਵੀਂ ਛੁੱਟੀ
ਜਾਣਕਾਰੀ ਮੁਤਾਬਕ 25 ਦਸੰਬਰ ਨੂੰ ਕ੍ਰਿਸਮਸ ਦੇ ਮੌਕੇ ‘ਤੇ ਛੁੱਟੀ ਰਹੇਗੀ, ਜਦਕਿ 25 ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਦੇ ਚਲਦੇ ਲਗਾਤਾਰ ਸਰਕਾਰੀ ਛੁੱਟੀਆਂ ਰਹਿਣਗੀਆਂ। ਹਾਲਾਂਕਿ 26 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਸਕੂਲਾਂ 'ਚ ਸਿਆਲ ਦੀਆਂ ਛੁੱਟੀਆਂ ਦਾ ਐਲਾਨ
ਇਸ ਦਰਮਿਆਨ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੇ ਕੋਹਰੇ ਦਾ ਪ੍ਰਭਾਵ ਲਗਾਤਾਰ ਬਣਿਆ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਕੂਲਾਂ ਵਿੱਚ ਪਹਿਲਾਂ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਸੋਮਵਾਰ ਨੂੰ ਇਸ ਸਬੰਧੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















