Mohali News : ਸ਼ਹੀਦੇ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮੇਂ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਬੰਦ ਰਹਿਣਗੇ ਅਤੇ ਕੋਈ ਕੰਮ ਕਾਰ ਨਹੀ ਹੋਵੇਗਾ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
ਇਸ ਤੋਂ ਇਲਾਵਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ 24 ਮਾਰਚ ਤੋਂ ਸੇਵਾ ਕੇਂਦਰ ਆਮ ਵਾਂਗ ਕੰਮ ਕਰਨਗੇ।
ਇਹ ਵੀ ਪੜ੍ਹੋ : ਰੇਡ ਕਰਨ ਗਈ ਪੁਲਿਸ 'ਤੇ ਇੱਟਾਂ -ਰੋੜਿਆ ਨਾਲ ਹਮਲਾ , ਪੁਲਿਸ ਦੀਆਂ ਗੱਡੀਆਂ ਦੀ ਵੀ ਕੀਤੀ ਭੰਨਤੋੜ
ਓਧਰ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਰਾਜ ਦੇ ਸੇਵਾ ਕੇਂਦਰਾਂ ਵਿੱਚ ਉਕਤ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਸੇਵਾ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ (Holiday) ਹੋਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।