Punjab News: ਕੱਲ੍ਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ, ਉਨ੍ਹਾਂ ਨੂੰ 2 ਘੰਟੇ ਦੀ ਛੁੱਟੀ ਮਿਲੇਗੀ। ਇਹ ਛੁੱਟੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਜਾਵੇਗੀ।


ਦੱਸ ਦਈਏ ਕਿ ਪਹਿਲੀ ਵਾਰ ਇਹ ਅਧਿਆਪਕ-ਮਾਪੇ ਮਿਲਣੀ ਪੂਰੇ ਪੰਜਾਬ ਵਿੱਚ ਇੱਕੋ ਸਮੇਂ ਹੋਣ ਜਾ ਰਹੀ ਹੈ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਵੀ ਇਸ ਵਿੱਚ ਸ਼ਾਮਿਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੀਟਿੰਗ ਵਿੱਚ ਸ਼ਾਮਿਲ ਹੋਣਗੇ।



ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਅਸੀਂ 24 ਦਸੰਬਰ ਨੂੰ ਪੰਜਾਬ ਭਰ ਦੇ ਸਕੂਲਾਂ 'ਚ ਮੈਗਾ PTM ਦਾ ਆਯੋਜਨ ਕਰਨ ਜਾ ਰਹੇ ਹਾਂ…ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ ਬੱਚੇ ਦੇ ਸਕੂਲ 'ਚ ਜ਼ਰੂਰ ਆਉਣਾ ਹੈ…ਬੱਚਿਆਂ ਦੇ ਭਵਿੱਖ ਬਾਰੇ ਤੁਹਾਨੂੰ ਪਤਾ ਲੱਗੇਗਾ…ਆਪਾਂ ਸਾਰਿਆਂ ਨੇ ਰਲ਼ ਕੇ ਪੰਜਾਬ ਨੂੰ ਰੰਗਲੇ ਦੇ ਨਾਲ ਸਿੱਖਿਅਤ ਵੀ ਬਣਾਉਣਾ ਹੈ…।


ਤੁਹਾਨੂੰ ਦੱਸ ਦਾਈਏ ਕਿ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਸਕੂਲਾਂ ਵਿੱਚ ਸਰਕਾਰੀ ਛੁੱਟੀਆਂ ਰਹਿਣਗੀਆਂ। ਇਨ੍ਹਾਂ ਛੁੱਟੀਆਂ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਵੱਲੋਂ ਮਾਪਿਆਂ ਅਤੇ ਅਧਿਆਪਕਾਂ ਦੇ ਵਿਚਾਲੇ ਪੀਟੀਐੱਮ ਰੱਖੀ ਗਈ ਹੈ ਤਾਂ ਜੋ ਮਾਪਿਆਂ ਨੂੰ ਪਤਾ ਲੱਗ ਸਕੇ ਕਿ ਸਕੂਲ ਦੇ ਵਿੱਚ ਉਨ੍ਹਾਂ ਦੇ ਬੱਚੇ ਕਿਵੇਂ ਪੜ੍ਹਾਈ ਕਰਦੇ ਹਨ ਅਤੇ ਅਧਿਆਪਕਾਂ ਨੂੰ ਵੀ ਪਤਾ ਲੱਗ ਸਕੇ ਕਿ ਸਕੂਲ ਤੋਂ ਬਾਅਦ ਬੱਚੇ ਘਰ ਜਾ ਕੇ ਕੀ ਕੁੱਝ ਕਰਦੇ ਹਨ । ਇਸ ਨਾਲ ਪਤਾ ਲੱਗੇਗਾ ਕਿ ਬੱਚਿਆਂ ਦੀ ਕੀ ਕਾਰਗੁਜਾਰੀ ਰਹੀ ਹੈ ਅਤੇ ਉਸ ਦੇ ਵਿੱਚ ਕਿਸ ਤਰ੍ਹਾਂ ਦੇ ਸੁਧਾਰ ਦੀ ਲੋੜ ਹੈ ।


ਇਹ ਵੀ ਪੜ੍ਹੋ: Viral Video: ਦੇਖਭਾਲ ਕਰਨ ਵਾਲੇ ਤੋਂ ਦੁੱਧ ਲਈ ਕਿਊਟ ਅੰਦਾਜ ਵਿੱਚ ਜਿੱਦ ਕਰ ਰਿਹਾ ਹਾਥੀ ਦਾ ਬੱਚਾ, ਦਿਲ ਜਿੱਤ ਲਵੇਗਾ ਵੀਡੀਓ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।