Holiday in Punjab: ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ ਬੁੱਧਵਾਰ ਨੂੰ ਰਾਮ ਨੌਮੀ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। 


ਇਸ ਦੇ ਨਾਲ ਹੀ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ 21 ਅਪ੍ਰੈਲ ਨੂੰ ਮਹਾਵੀਰ ਜਯੰਤੀ ਦੀ ਛੁੱਟੀ ਹੋਵੇਗੀ ਪਰ ਉਸ ਦਿਨ ਐਤਵਾਰ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਛੁੱਟੀਆਂ ਦਾ ਕੈਲੰਡਰ ਐਲਾਨਿਆ ਜਾਂਦਾ ਹੈ। ਹਾਲਾਂਕਿ, ਕੁਝ ਛੁੱਟੀਆਂ ਦਾ ਐਲਾਨ ਆਖਰੀ ਸਮੇਂ 'ਤੇ ਕੀਤਾ ਜਾਂਦਾ ਹੈ।