ਗਰਮੀਆਂ ਦੇ ਮੌਸਮ 'ਚ ਕਿਤੇ ਪਹਾੜਾਂ ਵੱਲ ਜਾਣ ਦਾ ਪ੍ਰੋਗਰਾਮ ਜਾਂ ਹੋਰ ਹੋਰ ਨੇੜੇ ਤੇੜੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ ਭਲਕੇ ਯਾਨੀ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।




‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।


ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।


ਇਸਦੇ ਨਾਲ ਹੀ ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।


ਇਸ ਬਾਰੇ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।


ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।ਇੱਥੇ ਦਸ ਦਈਏ ਕਿ ਇਹ ਛੁੱਟੀ ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦਿੱਤੀ ਗਈ ਹੈ,ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਅਤੇ ਵੋਟ ਪਾ ਸਕਣ।ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।