(Source: ECI/ABP News)
Holiday: ਪੰਜਾਬ ਵਿਚ 17 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ, ਬੈਂਕ ਤੇ ਹੋਰ ਅਦਾਰੇ
Punjab Holiday: ਸਰਕਾਰ ਵੱਲੋਂ ਜਾਰੀ 2024 ਦੇ ਕਲੰਡਰ ਮੁਤਾਬਕ ਇਸ ਦਿਨ ਛੁੱਟੀ ਰਹੇਗੀ।
![Holiday: ਪੰਜਾਬ ਵਿਚ 17 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ, ਬੈਂਕ ਤੇ ਹੋਰ ਅਦਾਰੇ Holiday: April 17 will be a public holiday in Punjab, schools, colleges, banks and other institutions will remain closed Holiday: ਪੰਜਾਬ ਵਿਚ 17 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ, ਬੈਂਕ ਤੇ ਹੋਰ ਅਦਾਰੇ](https://feeds.abplive.com/onecms/images/uploaded-images/2024/04/14/0dfe2b508f57f709c758677cd78a695f1713068762757996_original.jpg?impolicy=abp_cdn&imwidth=1200&height=675)
ਪੰਜਾਬ ਵਿਚ ਅਗਲੇ ਹਫਤੇ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਤੇ ਹੋਰ ਅਦਾਰਿਆਂ ਵਿਚ ਛੁੱਟੀ ਰਹੇਗੀ।
ਦਰਅਸਲ 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਵੱਲੋਂ ਜਾਰੀ 2024 ਦੇ ਕਲੰਡਰ ਮੁਤਾਬਕ ਇਸ ਦਿਨ ਛੁੱਟੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਕਲੰਡਰ ਮੁਤਾਬਕ 21 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਕਾਰਨ ਸਰਕਾਰ ਛੁੱਟੀ ਹੈ, ਪਰ ਇਹ ਛੁੱਟ ਐਤਵਾਰ ਨੂੰ ਆ ਰਹੀ ਹੈ।
ਇਸਦੇ ਨਾਲ ਹੀ ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।
ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਨੀਵਾਰ, 1 ਜੂਨ, 2024 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਸੀ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਹੁਕਮ ਪ੍ਰਸ਼ਾਸ਼ਨ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਸੰਸਥਾਵਾਂ ‘ਤੇ ਲਾਗੂ ਹੋਵੇਗਾ।
ਇਸ ਤੋਂ ਇਲਾਵਾ, ਇਹ ਛੁੱਟੀ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ ਨਾਲ ਦਿਹਾੜੀਦਾਰ ਕਰਮਚਾਰੀਆਂ ਲਈ ਅਦਾਇਗੀ ਛੁੱਟੀ ਹੋਵੇਗੀ। ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਵਿੱਚ ਕੰਮ ਕਰਦੇ ਚੰਡੀਗੜ੍ਹ ਸੰਸਦੀ ਹਲਕੇ ਵਿੱਚ ਰਜਿਸਟਰਡ ਵੋਟਰਾਂ ਨੂੰ 1 ਜੂਨ, 2024 (ਸ਼ਨੀਵਾਰ) ਨੂੰ ਵਿਸ਼ੇਸ਼ ਅਚਨਚੇਤ ਛੁੱਟੀ ਦੇਣ ਦੀ ਵੀ ਅਪੀਲ ਕੀਤੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)