Punjab Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ 3 ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Punjab Holiday News : ਹੋਲਾ ਮਹੱਲਾ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 2 ਤੋਂ 4 ਮਾਰਚ ਤੱਕ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਰਹਿਣਗੇ।

Punjab Holiday News : ਹੋਲਾ ਮਹੱਲਾ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 2 ਤੋਂ 4 ਮਾਰਚ ਤੱਕ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਰਹਿਣਗੇ। ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਬਲਾਕ ਦੇ ਅਦਾਰੇ ਬੰਦ ਰਹਿਣਗੇ। ਹਾਲਾਂਕਿ ਨਿਰਧਾਰਿਤ ਪ੍ਰੀਖਿਆਵਾਂ ਸਮਾਂ ਸਾਰਨੀ ਅਨੁਸਾਰ ਹੀ ਹੋਣਗੀਆਂ। ਇਹ ਹੁਕਮ ਰੂਪਨਗਰ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਦਫਤਰ ਦੇ ਪੱਤਰ ਨੰ: 2525-31 ਮਿਤੀ 1-3-2026 ਰਾਹੀ ਹੁਕਮ ਜਾਰੀ ਕੀਤੇ ਹਨ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ ਤਿਉਹਾਰ 2 ਮਾਰਚ ਤੋਂ 4 ਮਾਰਚ 2026 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਦੌਰਾਨ ਲੱਖਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਪਵਿੱਤਰ ਭਾਵਨਾਵਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀਆਂ ਹਨ। ਇਸ ਤਰ੍ਹਾਂ ਸੰਗਤਾਂ ਦੀ ਵੱਡੀ ਭੀੜ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਰੂਪਨਗਰ ਅਤੇ ਕੀਰਤਪੁਰ ਸਾਹਿਬ ਬਲਾਕਾਂ ਵਿਚ ਪੈਂਦੇ ਸਾਰੇ ਵਿਦਿਅਕ ਅਦਾਰੇ ਸਰਕਾਰੀ/ਪ੍ਰਾਈਵੇਟ ਵਿਚ 2 ਮਾਰਚ 2026 ਤੋਂ 4 ਮਾਰਚ 2026 ਤੱਕ ਛੁੱਟੀ ਕੀਤੀ ਜਾਂਦੀ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿਚ 2 ਮਾਰਚ 2026 ਤੋਂ 4 ਮਾਰਚ 2026 ਤੱਕ ਬੋਰਡ ਦੀ ਪ੍ਰੀਖਿਆ ਦਾ ਇਮਤਿਹਾਨ ਹੋਵੇਗਾ।
ਦੱਸ ਦੇਈਏ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਦੂਜੇ ਪੜਾਅ ਦੀ ਸ਼ੁਰੂਆਤ 2 ਮਾਰਚ ਤੋਂ ਹੋਵੇਗੀ ਅਤੇ 2, 3 ਤੇ 4 ਮਾਰਚ ਨੂੰ ਤਿੰਨ ਰੋਜ਼ਾ ਮਹਾਨ ਧਾਰਮਿਕ ਜਸ਼ਨ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਪੰਨ ਹੋਇਆ, ਜਿੱਥੇ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ। ਦੇਸ਼-ਵਿਦੇਸ਼ ਤੋਂ ਸੰਗਤਾਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੇ ਹੋਰ ਇਤਿਹਾਸਿਕ ਗੁਰਦੁਆਰਿਆਂ ਦੇ ਵਿੱਚ ਨਤਮਸਤਕ ਹੋ ਰਹੀਆਂ ਹਨ।























