Holiday: DC ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲ-ਕਾਲਜ ਸਮੇਤ ਇਹ ਅਦਾਰੇ ਰਹਿਣਗੇ ਬੰਦ, ਪੰਜਾਬ ਯੂਨੀਵਰਸਿਟੀ ਵੱਲੋਂ 2 ਦਿਨ ਦੀ ਛੁੱਟੀ ਦਾ ਐਲਾਨ
DC ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਰਕੇ ਸਕੂਲ-ਕਾਲਜ ਸਮੇਤ ਸਰਕਾਰੀ ਅਦਾਰੇ ਬੰਦ ਰਹਿਣਗੇ। ਜੀ ਹਾਂ ਜ਼ਿਮਣੀ ਚੋਣ ਕਰਕੇ ਤਰਨਤਾਰਨ ਚ ਇਹ ਛੁੱਟੀ ਰਹੇਗੀ। ਦੱਸ ਦਈਏ ਪੰਜਾਬ ਯੂਨੀਵਰਸਿਟੀ ਵੱਲੋਂ 2 ਦਿਨ ਦੀ ਛੁੱਟੀ ਦਾ...

Punjab News: ਪੰਜਾਬ 'ਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, 11 ਨਵੰਬਰ ਯਾਨੀ ਮੰਗਲਵਾਰ ਨੂੰ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇੱਥੇ ਦੱਸਣਯੋਗ ਹੈ ਕਿ ਜ਼ਿਮਣੀ ਚੋਣ ਦੇ ਮੱਦੇਨਜ਼ਰ ਤਰਨਤਾਰਨ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰਕ ਹੁਕਮ ਜਾਰੀ ਕੀਤੇ ਗਏ ਹਨ। ਗੌਰ ਕਰਨਯੋਗ ਹੈ ਕਿ ਤਰਨਤਾਰਨ ਵਿੱਚ 11 ਨਵੰਬਰ ਨੂੰ ਉਪਚੋਣ ਲਈ ਮਤਦਾਨ ਹੋਵੇਗਾ, ਜਦਕਿ 14 ਨਵੰਬਰ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ।
ਪੰਜਾਬ ਯੂਨੀਵਰਸਿਟੀ 'ਚ ਇਸ ਵਜ੍ਹਾ ਕਰਕੇ ਰਹੇਗੀ ਛੁੱਟੀ
ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਭਾਵੇਂ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤੀ ਗਈ ਹੈ, ਪਰ ਪੰਜਾਬ ਦੀਆਂ ਕਈ ਜਥੇਬੰਦੀਆਂ, ਰਾਜਨੀਤਿਕ ਨੇਤਾਵਾਂ ਅਤੇ ਬੁੱਧੀਜੀਵੀਆਂ ਵੱਲੋਂ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਵੱਡੇ ਪੱਧਰ 'ਤੇ ਧਰਨਾ-ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਥਿਤੀ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 10 ਅਤੇ 11 ਨਵੰਬਰ 2025, ਯਾਨੀ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਫਤਰਾਂ 'ਤੇ ਵੀ ਲਾਗੂ ਰਹੇਗਾ ਇਹ ਹੁਕਮ
ਯੂਨੀਵਰਸਿਟੀ ਦੇ ਡੀਨ ਦਫ਼ਤਰ ਦੇ ਨਿਰਦੇਸ਼ ਅਨੁਸਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਰੇ ਸਿੱਖਿਆ ਵਿਭਾਗਾਂ/ਕੇਂਦਰਾਂ/ਸੰਸਥਾਵਾਂ ਦੇ ਪ੍ਰਧਾਨਾਂ, ਨਿਰਦੇਸ਼ਕਾਂ ਅਤੇ ਕੋਆਰਡੀਨੇਟਰਾਂ ਨੂੰ ਇੱਕ ਸੂਚਨਾ ਜਾਰੀ ਕੀਤੀ ਗਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ 31 ਅਕਤੂਬਰ 2025 ਨੂੰ ਜਾਰੀ ਕੀਤਾ ਗਿਆ ਸਰਕੂਲਰ ਨੰਬਰ 11227/DUI/DS ਵਾਪਸ ਲਿਆ ਗਿਆ ਹੈ ਅਤੇ ਪਹਿਲਾਂ 22 ਦਸੰਬਰ 2025 ਅਤੇ 27 ਜਨਵਰੀ 2026 ਨੂੰ ਐਲਾਨੀਆਂ ਗਈਆਂ ਛੁੱਟੀਆਂ ਦੀ ਥਾਂ ਹੁਣ 10 ਅਤੇ 11 ਨਵੰਬਰ 2025 ਨੂੰ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਰੇ ਪ੍ਰਸ਼ਾਸਕੀ ਦਫ਼ਤਰਾਂ 'ਤੇ ਵੀ ਲਾਗੂ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















