Punjab Holiday: ਪੰਜਾਬ ਵਿੱਚ ਬੁੱਧਵਾਰ, 27 ਅਗਸਤ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 27 ਅਗਸਤ ਨੂੰ ਸੰਵਤਸਰੀ ਦਿਵਸ (Samvatsari Diwas) ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ, 27 ਅਗਸਤ ਦੀ ਛੁੱਟੀ ਨੂੰ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿੱਚੋਂ ਕੋਈ ਵੀ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿੱਚ 27 ਅਗਸਤ ਦੀ ਛੁੱਟੀ ਵੀ ਸ਼ਾਮਲ ਹੈ।
ਹਾਲਾਂਕਿ, ਇੱਥੇ ਇਹ ਸਪੱਸ਼ਟ ਕਰ ਦੇਈਏ ਕਿ ਇਹ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਤੌਰ 'ਤੇ ਖੁੱਲ੍ਹਣਗੀਆਂ। ਇਨ੍ਹਾਂ ਸੰਸਥਾਵਾਂ ਵਿੱਚ ਕੋਈ ਛੁੱਟੀ ਨਹੀਂ ਹੋਵੇਗੀ।
ਸੋਮਵਾਰ ਨੂੰ ਵੀ ਛੁੱਟੀ
ਦੱਸ ਦੇਈਏ ਕਿ 18 ਅਗਸਤ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਰਹੇਗੀ ਜਿਨ੍ਹਾਂ ਦੇ ਬੱਚਿਆਂ ਨੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਿਸਦੇ ਚੱਲਦੇ ਸਾਰੇ ਸਕੂਲ ਬੰਦ ਨਹੀਂ ਰਹਿਣਗੇ, ਸਗੋਂ ਉਹੀ ਵਿਦਿਆਰਥੀ ਜਿਨ੍ਹਾਂ ਨੇ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਆਪਣਾ ਯੋਗਦਾਨ ਦਿੱਤਾ ਹੈ, ਉਹਨਾਂ ਨੂੰ ਹੀ ਛੁੱਟੀ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।