Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੱਚਿਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ; ਬੰਦ ਰਹਿਣਗੇ ਇਹ ਅਦਾਰੇ...
Punjab News: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਜਨਮ ਦਿਵਸ ਨੂੰ ਮਨਾਉਣ ਲਈ 8 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ...

Punjab News: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਜਨਮ ਦਿਵਸ ਨੂੰ ਮਨਾਉਣ ਲਈ 8 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 8 ਅਕਤੂਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1819 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ
ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਲਾਹੌਰ ਸ਼ਹਿਰ ਦੇ ਬਾਜ਼ਾਰ ਚੂਨਾ ਮੰਡੀ ਵਿਖੇ ਹੋਇਆ। ਆਪ ਦੇ ਪਿਤਾ ਬਾਬਾ ਹਰਦਾਸ ਜੀ ਤੇ ਮਾਤਾ ਦਇਆ ਕੌਰ ਜੀ ਸਨ। ਗੁਰੂ ਜੀ ਕਿਉਂ ਕਿ ਮਾਤਾ ਪਿਤਾ ਦੇ ਘਰ ਪਹਿਲੇ ਜੰਮੇ ਪੁੱਤਰ ਸਨ, ਇਸ ਲਈ ਪਲੇਠੀ ਦਾ ਪੁੱਤਰ ਹੋਣ ਕਰਕੇ ਸਭ ਗੁਰੂ ਜੀ ਨੂੰ ਜੇਠਾ ਕਰਕੇ ਸੱਦਣ ਲੱਗੇ, ਜਿਸ ਤੋਂ ਗੁਰੂ ਜੀ ਦਾ ਨਾਮ ਹੀ ਜੇਠਾ ਜੀ ਪ੍ਰਸਿੱਧ ਹੋ ਗਿਆ। ਗੁਰੂ ਜੀ ਅਜੇ ਬਹੁਤ ਹੀ ਛੋਟੀ ਉਮਰ ਦੇ ਸਨ ਕਿ ਤੁਹਾਡੇ ਮਾਤਾ ਜੀ ਚਲਾਣਾ ਕਰ ਗਏ। 7 ਸਾਲ ਦੇ ਹੋਏ ਤਾਂ ਪਿਤਾ ਹਰਦਾਸ ਜੀ ਵੀ ਚੜ੍ਹਾਈ ਕਰ ਗਏ।
ਸ੍ਰੀ ਗੁਰੂ ਰਾਮਦਾਸ ਦੇ ਉਪਦੇਸ਼
ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਗੁਰਬਾਣੀ ਦੀ ਰਚਨਾ ਕਰਦਿਆਂ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਗੁਰੂ ਪਾਤਸ਼ਾਹ ਦੀ ਪਾਵਨ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਆਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿਚ ਮਨੁੱਖ ਮਾਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਸ੍ਰੀ ਗੁਰੂ ਰਾਮਦਾਸ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਵਾਲੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















