Holiday In Punjab: ਨਵੰਬਰ ਮਹੀਨੇ ਵਿੱਚ ਕਈ ਛੁੱਟੀਆਂ ਆਈਆਂ ਹਨ। ਹੁਣ ਇੱਕ ਹੋਰ ਨੋਟੀਫਿਕੇਸ਼ਨ ਸਾਹਮਣੇ ਆਇਆ ਹੈ ਜੋ ਕਿ 20 ਨਵੰਬਰ ਦੀ ਛੁੱਟੀ ਦਾ। ਜੀ ਹਾਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।


ਹੋਰ ਪੜ੍ਹੋ : ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ



4 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਕਰਕੇ ਛੁੱਟੀ


ਪੰਜਾਬ ਵਿੱਚ 4 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਕਾਰਨ 20 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।



ਵੋਟ ਪਾਉਣ ਲਈ ਸਰਕਾਰੀ ਕਰਮਚਾਰੀਆਂ ਨੂੰ ਦਿੱਤੀ ਇਹ ਖਾਸ ਸਹੂਲਤ


ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।



ਸਕੂਲ ਅਤੇ ਕਾਲਜ 3 ਦਿਨਾਂ ਲਈ ਬੰਦ ਰਹਿਣਗੇ 


ਤੁਹਾਨੂੰ ਦੱਸ ਦੇਈਏ ਕਿ ਭਲਕੇ ਯਾਨੀਕਿ 15 ਨਵੰਬਰ ਤੋਂ ਸੂਬੇ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ 3 ਦਿਨਾਂ ਲਈ ਬੰਦ ਰਹਿਣਗੇ। ਦਰਅਸਲ, 15 ਤੋਂ 17 ਨਵੰਬਰ ਤੱਕ ਸਰਕਾਰੀ ਛੁੱਟੀਆਂ ਹੋਣਗੀਆਂ। ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।


ਜਿਸ ਕਾਰਨ ਇਸ ਦਿਨ ਪੰਜਾਬ, ਚੰਡੀਗੜ੍ਹ ਅਤੇ ਹੋਰ ਕਈ ਰਾਜਾਂ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਸੂਬਾ ਸਰਕਾਰ ਨੇ 16 ਨਵੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਐਲਾਨੀ ਹੈ। ਇਸ ਦੌਰਾਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।