Holidays In Punjab: ਨਵੰਬਰ ਮਹੀਨੇ ਛੁੱਟੀਆਂ ਦੇ ਨਾਲ ਭਰਿਆ ਪਿਆ ਹੈ। ਪਹਿਲੀ ਨੰਬਰ ਨੂੰ ਵੀ ਛੁੱਟੀ ਸੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਆਓ ਜਾਣਦੇ ਹਾਂ ਇਸ ਹਫਤੇ ਆਉਣ ਵਾਲੀਆਂ ਛੁੱਟੀਆਂ ਦੇ ਬਾਰੇ।
ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਇਸ ਦੌਰਾਨ ਪੰਜਾਬ 'ਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ (Holidays In Punjab) ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਯਾਨੀਕਿ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਕਰਕੇ ਪੰਜਾਬ ਦੇ ਵਿੱਚ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ ਯਾਨੀਕਿ ਸ਼ਨੀਵਾਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 17 ਨਵੰਬਰ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੈ। ਇਸ ਤਰ੍ਹਾਂ 15, 16 ਅਤੇ 17 ਨਵੰਬਰ ਨੂੰ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ, ਜਿਸ ਕਾਰਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ (Schools, colleges and government institutions will remain closed)।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।