Jalandhar News: ਜਲੰਧਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਸਬੰਧ ਵਿੱਚ 22 ਨਵੰਬਰ ਨੂੰ ਲੈਕੇ ਇੱਕ ਵੱਡਾ ਫੈਸਲਾ ਲਿਆ ਹੈ।

Continues below advertisement

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇੱਕ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਇਸ ਦਿਨ ਸ਼ਹਿਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Continues below advertisement

ਡੀਸੀ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਦੀ ਸਹੂਲਤ, ਟ੍ਰੈਫਿਕ ਪ੍ਰਬੰਧਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਨੂੰ 22 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਵੇਗੀ। ਸੰਸਥਾਵਾਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਘਰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਨਗਰ ਕੀਰਤਨ ਦੇ ਰਸਤੇ ਵਿੱਚ ਸਹਿਯੋਗ ਬਣਾਈ ਰੱਖਣ ਅਤੇ ਟ੍ਰੈਫਿਕ ਪ੍ਰਬੰਧਨ ਲਈ ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।