Holiday 2025 in Punjab: ਪੰਜਾਬ ਸਰਕਾਰ ਨੇ ਜਨਵਰੀ 2025 (January 2025) ਵਿੱਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਹੀਨੇ ਦੀਆਂ ਛੁੱਟੀਆਂ ਵਿੱਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 6 ਜਨਵਰੀ ਦਿਨ ਸੋਮਵਾਰ ਨੂੰ ਹੈ ਅਤੇ ਗਣਤੰਤਰ ਦਿਵਸ ਯਾਨੀਕਿ 26 ਜਨਵਰੀ ਦਿਨ ਐਤਵਾਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਹਰ ਐਤਵਾਰ (5, 12, 19 ਅਤੇ 26 ਜਨਵਰੀ) ਅਤੇ ਦੂਜੇ ਸ਼ਨੀਵਾਰ (11 ਜਨਵਰੀ) ਨੂੰ ਸਕੂਲਾਂ ਵਿੱਚ ਛੁੱਟੀ ਰਹੇਗੀ।
ਇਸ ਵਜ੍ਹਾ ਕਰਕੇ 27 ਜਨਵਰੀ ਦੀ ਛੁੱਟੀ ਹੋ ਸਕਦੀ ਹੈ
ਇਸ ਸਾਲ ਗਣਤੰਤਰ ਦਿਵਸ ਐਤਵਾਰ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਹਰ ਸਾਲ ਇਸ ਦਿਨ ਸਕੂਲੀ ਵਿਦਿਆਰਥੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹਨ। ਜਿਸ ਕਾਰਨ ਡਿਪਟੀ ਕਮਿਸ਼ਨਰ ਅਤੇ ਕੈਬਨਿਟ ਮੰਤਰੀਆਂ ਨੇ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਲਈ 27 ਜਨਵਰੀ ਨੂੰ ਵੀ ਛੁੱਟੀ ਹੋ ਸਕਦੀ ਹੈ।
ਜਨਵਰੀ ਮਹੀਨੇ ਦੇ ਵਿੱਚ ਰਾਖਵੀਆਂ ਛੁੱਟੀਆਂ ਦਾ ਐਲਾਨ
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂਆਂ ਛੁੱਟੀਆਂ ਦਾ ਵੀ ਐਲਾਨ ਕੀਤਾ ਗਿਆ ਹੈ, ਜਿਸ ਅਨੁਸਾਰ ਕਰਮਚਾਰੀ 13 ਜਨਵਰੀ, ਸੋਮਵਾਰ ਲੋਹੜੀ ਅਤੇ 28 ਜਨਵਰੀ ਨੂੰ ਭਗਵਾਨ ਆਦਿਨਾਥ ਦੇ ਸਬੰਧ ਵਿੱਚ ਛੁੱਟੀ ਲੈ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI