Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ ਯਾਨੀਕਿ ਸੋਮਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
Punjab Holidays in 2024: ਤਿਉਹਾਰ ਸੀਜ਼ਨ ਹੋਣ ਕਰਕੇ ਸਤੰਬਰ ਮਹੀਨੇ ਦੇ ਵਿੱਚ ਕਈ ਛੁੱਟੀਆਂ ਆਈਆਂ ਹਨ। ਹੁਣ 23 ਸਤੰਬਰ ਯਾਨੀਕਿ ਸੋਮਵਾਰ ਨੂੰ ਜ਼ਿਲ੍ਹਾ ਫਰੀਦਕੋਟ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ : ਮਸ਼ਹੂਰ YouTuber ਧਰੁਵ ਰਾਠੀ ਬਣੇ ਪਿਤਾ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਬੱਚੇ ਦੀ ਕਿਊਟ ਝਲਕ
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।
ਇਸ ਜ਼ਿਲ੍ਹਾ ਦੇ ਵਿੱਚ ਹੋਈ ਛੁੱਟੀ
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ ਯਾਨੀਕਿ ਸੋਮਵਾਰ ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇੱਕ ਦਿਨ ਦੀ ਰਹੇਗੀ ਛੁੱਟੀ
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।
ਸਤੰਬਰ ਦਾ ਮਹੀਨਾ ਅੱਧੇ ਤੋਂ ਵੱਧ ਲੰਘ ਚੁੱਕਿਆ ਹੈ। ਅਕਤੂਬਰ ਦਾ ਨਵਾਂ ਮਹੀਨਾ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਦੇਸ਼ ‘ਚ ਤਿਉਹਾਰਾਂ ਦੇ ਸੀਜ਼ਨ ਸ਼ੁਰੂਆਤ ਵੀ ਹੋ ਜਾਵੇਗੀ। ਅਕਤੂਬਰ ਮਹੀਨੇ ਵਿੱਚ ਬੈਂਕ ਅਤੇ ਦਫ਼ਤਰ ਕਈ ਦਿਨ ਬੰਦ ਰਹਿਣਗੇ। ਸਕੂਲਾਂ ਵਿੱਚ ਵੀ ਛੁੱਟੀ ਰਹੇਗੀ।
2 ਅਕਤੂਬਰ ਯਾਨੀ ਗਾਂਧੀ ਜਯੰਤੀ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਜਾਵੇਗੀ। ਇਸ ਦਿਨ ਪੂਰੇ ਦੇਸ਼ ਵਿੱਚ ਜਨਤਕ ਛੁੱਟੀ ਹੁੰਦੀ ਹੈ। ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿੰਦੇ ਹਨ। ਰਾਜਸਥਾਨ ‘ਚ 3 ਅਕਤੂਬਰ ਨੂੰ ਨਵਰਾਤਰੀ ਸਥਾਪਨਾ ਅਤੇ ਮਹਾਰਾਜਾ ਅਗਰਸੇਨ ਜਯੰਤੀ ਦੀ ਛੁੱਟੀ ਹੋਵੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਵੀ ਛੁੱਟੀਆਂ ਦੀ ਲਿਸਟ ਸਾਂਝੀ ਕੀਤੀ ਜਾਂਦੀ ਹੈ।
ਹੋਰ ਪੜ੍ਹੋ : 30 ਲੱਖ ਰੁਪਏ ਦੀ SUV ਇੰਝ ਮਿਲੇਗੀ 15 ਲੱਖ ਰੁਪਏ 'ਚ? ਇਸ ਮੌਕੇ ਨੂੰ ਨਾ ਗੁਆਓ!