(Source: ECI/ABP News)
Holiday In Punjab: ਛੁੱਟੀ ਦਾ ਐਲਾਨ, ਸ਼ੁੱਕਰਵਾਰ ਨੂੰ ਸਕੂਲ, ਕਾਲਜ ਅਤੇ ਇਹ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਆਓ ਜਾਣਦੇ ਹਾਂ ਕਿਹੜੀ ਤਾਰੀਕ ਨੂੰ ਛੁੱਟੀ ਰਹੇਗੀ...

Holiday In Punjab: ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦਿਨ ਹੋਏਗੀ ਛੁੱਟੀ
ਪੰਜਾਬ ਸਰਕਾਰ ਵੱਲੋਂ ਪੰਜਾਬ 'ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਵੀ ਰਹੇਗੀ ਛੁੱਟੀ
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ (Guru Tegh Bahadur Ji Shaheedi Diwas) ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ 'ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
