ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ 'ਚ ਮਾਰਚ ਮਹੀਨੇ ਦੇ ਅਖ਼ੀਰ 'ਚ ਫਿਰ 2 ਸਰਕਾਰੀ ਛੁੱਟੀਆਂ ਆਉਣ ਵਾਲੀਆਂ ਹਨ। ਇੱਕ ਵਾਰ ਫਿਰ ਬੱਚਿਆਂ ਤੋਂ ਲੈਕੇ ਵੱਡਿਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ।

Punjab News: ਪੰਜਾਬ 'ਚ ਮਾਰਚ ਮਹੀਨੇ ਦੇ ਅਖ਼ੀਰ 'ਚ ਫਿਰ 2 ਸਰਕਾਰੀ ਛੁੱਟੀਆਂ ਆਉਣ ਵਾਲੀਆਂ ਹਨ। ਇੱਕ ਵਾਰ ਫਿਰ ਬੱਚਿਆਂ ਤੋਂ ਲੈਕੇ ਵੱਡਿਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ 31 ਮਾਰਚ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਈਦ-ਉਲ-ਫਿਤਰ ਹੈ, ਭਾਵ ਕਿ ਈਦ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਛੁੱਟੀ ਐਲਾਨ ਦਿੱਤੀ ਗਈ ਹੈ।
ਸਕੂਲ, ਕਾਲਜ, ਦਫਤਰ ਅਤੇ ਹੋਰ ਵਿਦਿਅਕ ਅਦਾਰੇ ਰਹਿਣਗੇ ਬੰਦ
ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇੱਥੇ ਇਹ ਵੀ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ, ਜਦੋਂ ਕਿ 30 ਮਾਰਚ ਨੂੰ ਐਤਵਾਰ ਹੈ ਅਤੇ ਇਹ ਹਫ਼ਤਾਵਾਰੀ ਸਰਕਾਰੀ ਛੁੱਟੀ ਰਹੇਗੀ। ਲਗਾਤਾਰ 2 ਛੁੱਟੀਆਂ ਹੋਣ ਕਾਰਨ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















