ਚੰਡੀਗੜ੍ਹ: ਪਿਛਲੇ 48 ਘੰਟਿਆਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਸ਼ ਦੇ ਚੱਲਦਿਆਂ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਥਾ-ਥਾਂ ਖੜ੍ਹੇ ਪਾਣੀ ਕਰਾਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਭਲਕੇ ਯਾਨੀ ਕਿ 25 ਸਤੰਬਰ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ ਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਆਪੋ-ਆਪਣੇ ਪੱਧਰ ਤੇ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਮੌਸਮ ਦਾ ਮਿਜਾਜ਼ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਸਕੂਲਾਂ-ਕਾਲਜਾਂ ਚ 25 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨਾਂ ਤੋਂ ਜਾਰੀ ਮੋਹਲੇਧਾਰ ਵਰਖਾ ਕਾਰਨ ਪੰਜਾਬ ਸਰਕਾਰ ਨੇ ਸੋਮਵਾਰ ਸਵੇਰੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਚੇਤਾਵਨੀ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਬੇਹੱਦ ਚੌਕਸ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫ਼ੌਜ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਤਕਰੀਬਨ ਸੱਤ ਲੋਕਾਂ ਦੀ ਜਾਨ ਜਾ ਚੁੱਕੀ ਹੈ। 'ਅੱਸੂ' ਦੀ ਝੜੀ ਤੀਜੇ ਦਿਨ ਵੀ ਲੱਗੀ ਹੋਈ ਹੈ। ਕਈ ਦਹਾਕਿਆਂ ਬਾਅਦ ਇਸ ਰੁੱਤ ਵਿੱਚ ਇੰਨਾ ਮੀਂਹ ਪੈ ਰਿਹਾ ਹੈ।