Punjab News: ਪੰਜਾਬ ਯੂਨੀਵਰਸਿਟੀ (PU) ਵਲੋਂ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਨੇ ਸੂਚਿਤ ਕੀਤਾ ਹੈ ਕਿ ਪੰਜਾਬ 'ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਕਾਂਸਟੀਚੂਐਂਟ ਕਾਲਜ/ਐਫੀਲੀਏਟਿਡ ਕਾਲਜ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਬੰਦ ਰਹਿਣਗੇ।
ਇਹ ਛੁੱਟੀ ‘ਸ਼ਹੀਦੀ ਜੋੜ ਮੇਲ’ ਦੇ ਸਬੰਧ ਵਿਚ ਕੀਤੀ ਗਈ ਹੈ। ਹਾਲਾਂਕਿ ਸਾਰੀਆਂ ਮੀਟਿੰਗਾਂ ਅਤੇ ਪ੍ਰੀਖਿਆਵਾਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਹੀ ਕਰਵਾਈਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।