Holiday in Punjab: ਨਵੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਤਿਉਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਜਿਵੇਂ-ਜਿਵੇਂ ਤਿਉਹਾਰ ਆ ਰਹੇ ਹਨ, ਉਵੇਂ ਹੀ ਛੁੱਟੀਆਂ ਦੀ ਝੜੀ ਵੀ ਲੱਗਣ ਵਾਲੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਇੱਕ ਹੋਰ ਛੁੱਟੀ ਆ ਗਈ ਹੈ।
ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਵਿੱਚ ਸੋਮਵਾਰ ਨੂੰ ਛੁੱਟੀ ਰਹੇਗੀ, ਜਿਸ ਦੌਰਾਨ ਸਕੂਲ-ਕਾਲਜ ਅਤੇ ਦਫਤਰ ਬੰਦ ਰਹਿਣਗੇ। ਇਸ ਦਿਨ ਵਿਸ਼ਵਕਰਮਾ ਡੇਅ ਹੈ, ਜਿਸ ਨੂੰ ਲੈਕੇ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਇੱਥੇ ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ 8 ਤਰੀਕ ਦੀ ਦੀਵਾਲੀ ਹੈ, ਜਿਸ ਦਿਨ ਐਤਵਾਰ ਪੈ ਰਿਹਾ ਹੈ, ਜਿਸ ਕਰਕੇ ਇਸ ਦਿਨ ਵੈਸੇ ਹੀ ਛੁੱਟੀ ਰਹੇਗੀ। ਇਸ ਤੋਂ ਅਗਲੇ ਦਿਨ ਸੋਮਵਾਰ ਨੂੰ ਵੀ ਛੁੱਟੀ ਰਹੇਗੀ। ਉੱਥੇ ਹੀ ਨਵੰਬਰ ਦੇ ਮਹੀਨੇ ਵਿੱਚ ਲਗਾਤਾਰ ਕਈ ਛੁੱਟੀਆਂ ਆਉਣ ਵਾਲੀਆਂ ਹਨ। ਹੇਠਾਂ ਦੇਖੋ ਲਿਸਟ
