Holiday in Punjab: ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀ ਲੱਗੀ ਮੌਜ; ਕਿਉਂਕਿ...
Holiday in Punjab: ਪੰਜਾਬ ਵਿੱਚ ਜਨਵਰੀ ਮਹੀਨੇ ਕਈ ਛੁੱਟੀਆਂ ਹੋਈਆਂ। ਜਿਸ ਨਾਲ ਵਿਦਿਆਰਥੀਆਂ ਸਣੇ ਸਰਕਾਰੀ ਕਰਮਚਾਰੀਆਂ ਦੀ ਵੀ ਮੌਜ ਲੱਗੀ। ਹੁਣ ਸ਼ੁੱਕਰਵਾਰ ਨੂੰ ਵੀ ਛੁੱਟੀ ਆ ਰਹੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਯਾਨੀ 23 ਜਨਵਰੀ...

Holiday in Punjab: ਪੰਜਾਬ ਵਿੱਚ ਜਨਵਰੀ ਮਹੀਨੇ ਕਈ ਛੁੱਟੀਆਂ ਹੋਈਆਂ। ਜਿਸ ਨਾਲ ਵਿਦਿਆਰਥੀਆਂ ਸਣੇ ਸਰਕਾਰੀ ਕਰਮਚਾਰੀਆਂ ਦੀ ਵੀ ਮੌਜ ਲੱਗੀ। ਹੁਣ ਸ਼ੁੱਕਰਵਾਰ ਨੂੰ ਵੀ ਛੁੱਟੀ ਆ ਰਹੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਯਾਨੀ 23 ਜਨਵਰੀ ਨੂੰ ਰਾਖਵੀਂ ਛੁੱਟੀ ਰਹੇਗੀ। ਸਾਲ 2026 ਦੇ ਛੁੱਟੀਆਂ ਦੇ ਅਧਿਕਾਰਤ ਕਲੰਡਰ ਮੁਤਾਬਕ ਇਸ ਦਿਨ ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਵਿੱਚ ਰਾਖਵੀਂ ਛੁੱਟੀ ਐਲਾਨੀ ਗਈ ਹੈ।
ਦਰਅਸਲ, 23 ਤਰੀਕ ਨੂੰ ਸ਼ੁੱਕਰਵਾਰ ਹੈ। ਅੱਗੇ ਸ਼ਨੀਵਾਰ ਐਤਵਾਰ ਨੂੰ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੈ। ਉਸ ਤੋਂ ਬਾਅਦ 26 ਜਨਵਰੀ ਨੂੰ ਵੀ ਪੂਰੇ ਦੇਸ਼ ਵਿਚ ਗਣਤੰਤਰ ਦਿਵਸ ਦੀ ਛੁੱਟੀ ਹੈ। ਇਥੇ ਇਹ ਵੀ ਦੱਸ ਦਈਏ ਗਣਤੰਤਰ ਦਿਵਸ ਦੀ ਪਰੇਡ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਛੁੱਟੀਆਂ ਐਲਾਨ ਦਿੱਤੀ ਜਾਂਦੀ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇਸ ਮਹੀਨੇ ਇਕੱਠੀਆਂ ਕਈ ਛੁੱਟੀਆਂ ਆ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















