ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।
‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਸਦੇ ਨਾਲ ਹੀ ਸੂਬੇ ਵਿਚ ਲੋਕਸਭਾ ਚੋਣਾਂ ਨੂੰ ਲੈਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ। ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।
ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।