Public holiday in Punjab: ਪੰਜਾਬ ਸਣੇ ਉੱਤਰ ਭਾਰਤ ਵਿਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਡੱਕ ਦਿੱਤਾ ਹੈ।  ਅੱਤ ਦੀ ਗਰਮੀ ਵਿਚ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਹਫਤੇ ਵੀ ਵਿਦਿਆਰਥੀਆਂ ਦੀਆਂ ਮੌਜਾਂ ਹਨ। ਜੇਕਰ ਤੁਸੀਂ ਕੀਤੇ ਘੁੰਮਣ-ਫਿਰਨ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ੀ ਵਾਲੀ ਖਬਰ ਹੈ। ਇਸ ਹਫਤੇ 3 ਦਿਨਾਂ ਦਾ ਲੰਮਾ ਵੀਕਐਂਡ ਆ ਰਿਹਾ ਹੈ।




ਦਰਅਸਲ 10 ਮਈ ਦਿਨ ਸ਼ੁਕਰਵਾਰ ਨੂੰ ਭਗਵਾਨ ਪਰਸ਼ੁਰਾਮ ਜਯੰਤੀ ਹੈ ਅਤੇ ਪੰਜਾਬ ਵਿਚ ਇਸ ਦਿਨ ਸਰਕਾਰੀ ਛੁੱਟੀ ਰਹਿਣ ਵਾਲੀ ਹੈ, ਉਸ ਤੋਂ ਅਗਲੇ ਦਿਨ ਮਹੀਨੇ ਦਾ ਦੂਜਾ ਸ਼ਨੀਵਾਰ ਹੈ, ਸ਼ਨੀਵਾਰ ਨੂੰ ਜ਼ਿਆਦਾਤਰ ਸਰਕਾਰੀ ਅਦਾਰੇ ਅਤੇ ਬੈਂਕ ਬੰਦ ਰਹਿਣਗੇ। ਉਸ ਤੋਂ ਅਗਲੇ ਦਿਨ ਰਵਿਵਾਰ ਦੀ ਛੁੱਟੀ ਰਹਿਣ ਵਾਲੀ ਹੈ। ਭਾਵ ਲੋਕਾਂ ਨੂੰ 3 ਦਿਨਾਂ ਦਾ ਲੰਮਾ ਵੀਕਐਂਡ ਮਿਲਣ ਜਾ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।