ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਵੱਲੋਂ ਮੁਕਤਸਰ ਸਾਹਿਬ ਵਿਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਦਫਤਰ
Punjab News: ਪੰਜਾਬ ਸਰਕਾਰ ਵੱਲੋਂ ਮੁਕਤਸਰ ਸਾਹਿਬ ਵਿਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਘੀ ਦੇ ਮੇਲੇ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟਾ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਜਾਣਕਾਰੀ ਦਿੱਤੀ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।