Holidays Announced from March 13 to 15: ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ਪੁੱਜਦੇ ਹਨ। ਜਿਸ ਕਰਕੇ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ। ਜਿਹੜੇ ਵਿੱਦਿਅਕ ਅਦਾਰਿਆ ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ।
ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀਂ ਚੱਲ ਰਹੇ ,ਉਨ੍ਹਾਂ ਵਿਚ 13 ਤੋ 15 ਮਾਰਚ ਤੱਕ ਛੁੱਟੀ ਰਹੇਗੀ। ਜਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਜਿਲ੍ਹਾ ਸਿੱਖਿਆ ਅਫਸਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜਿਲ੍ਹਾਂ ਸਿੱਖਿਆ ਅਫਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੁੰ ਪ੍ਰੀਖਿਆ ਕੇਂਦਰ ਵਿਚ ਜਾਣ ਲਈ ਕੋਈ ਦਿੱਕਤ ਆਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾ ਜੋ ਉਨ੍ਹਾਂ ਦੀ ਸਹੂਲਤ ਲਈ ਢੁਕਵੇ ਪ੍ਰਬੰਧ ਕੀਤੇ ਜਾ ਸਕਣ।
ਸਕੂਲ ਲਗਾਤਰ 4 ਦਿਨ ਰਹਿਣਗੇ ਬੰਦ
16 ਮਾਰਚ ਨੂੰ ਐਤਵਾਰ ਦਾ ਦਿਨ ਪੈ ਰਿਹਾ ਹੈ ਜਿਸ ਕਰਕੇ ਵੈਸੇ ਹੀ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ ਲਗਾਤਾਰ 4 ਛੁੱਟੀਆਂ ਹੋ ਗਈਆਂ। ਹੁਣ ਬੱਚੇ ਸੋਮਵਾਰ ਯਾਨੀਕਿ 17 ਮਾਰਚ ਨੂੰ ਹੀ ਸਕੂਲ ਜਾ ਪਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।