Fazilka - School Holidays ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਫਾਜ਼ਿਲਕਾ-1, ਫਾਜ਼ਿਲਕਾ-2, ਜਲਾਲਾਬਾਦ-1 ਅਤੇ ਗੁਰੂਹਰਸਹਾਏ-3 ਦੇ ਵੱਖ-ਵੱਖ ਸਕੂਲਾਂ ਨੂੰ 2 ਸਤੰਬਰ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।


ਜਾਰੀ ਹੁਕਮਾਂ ਅਨੁਸਾਰ ਬਲਾਕ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ-2, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ, ਫਾਜਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ-1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸੇਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਕਾਰੀ ਪ੍ਰਾਇਮਰੀ ਸਕੂਲ ਘੁਰਕਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ, ਜਲਾਲਾਬਾਦ-1 ਬਲਾਕ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਬਾਇਆ, ਸਰਕਾਰੀ ਪ੍ਰਾਇਮਰੀ ਸਕੂਲ ਸੁਖੇਰਾ ਬੋਦਲਾ ਨੂੰ ਬੰਦ ਰਖਿਆ ਜਾਂਦਾ ਹੈ।


ਇਸ ਤੋਂ ਇਲਾਵਾ ਗੁਰੂਹਰਸਹਾਏ-3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ,ਸਰਕਾਰੀ ਪ੍ਰਾਇਮਰੀ ਸਕੂਲ ਪ੍ਰਭਾਤ ਸਿੰਘ ਵਾਲਾ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਮਿੱਡਾ, ਸਰਕਾਰੀ ਹਾਈ ਸਕੂਲ ਘੁਰਕਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਜੋਧਾ ਭੈਣੀ, ਸਰਕਾਰੀ ਹਾਈ ਸਕੂਲ ਪ੍ਰਭਾਤ ਸਿੰਘ ਵਾਲਾ ਉਤਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ,ਸਰਕਾਰੀ ਮਿਡਲ ਸਕੂਲ ਮਹਾਤਮ ਨਗਰ, ਸਰਕਾਰੀ ਹਾਈ ਸਕੂਲ ਕਾਵਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਮਿਡਲ ਸਕੂਲ ਸਲੇਮਸ਼ਾਹ, ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਹਾਈ ਸਕੂਲ ਆਸਫ ਵਾਲਾ, ਸਰਕਾਰੀ ਹਾਈ ਸਕੂਲ ਨੂਰ ਸ਼ਾਹ ਸ਼ਾਮਿਲ ਹਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


Education Loan Information:

Calculate Education Loan EMI