Punjab Holiday: ਪੰਜਾਬ 'ਚ ਛੁੱਟੀਆ ਦਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ: 26 ਤੋਂ ਲੈ ਕੇ...
Punjab News: ਪੰਜਾਬ ਵਿੱਚ ਭੱਖਦੀ ਗਰਮੀ ਲਗਾਤਾਰ ਆਪਣਾ ਕਹਿਰ ਦਿਖਾ ਰਹੀ ਹੈ, ਜਿਸ ਕਾਰਨ ਆਮ ਜਨਤਾ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ...

Punjab News: ਪੰਜਾਬ ਵਿੱਚ ਭੱਖਦੀ ਗਰਮੀ ਲਗਾਤਾਰ ਆਪਣਾ ਕਹਿਰ ਦਿਖਾ ਰਹੀ ਹੈ, ਜਿਸ ਕਾਰਨ ਆਮ ਜਨਤਾ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਸ਼ਹਿਰ ਦੀ ਜਨਰਲ ਮਰਚੈਂਟਸ ਅਤੇ ਬੁੱਕ ਸੇਲਰ ਯੂਨੀਅਨ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਮੋਂਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਸਰਬ ਸੰਮਤੀ ਨਾਲ ਗਰਮੀਆਂ ਦੀਆਂ ਛੁੱਟੀਆਂ ਬਾਰੇ ਹਰ ਸਾਲ ਦੀ ਤਰ੍ਹਾਂ ਐਲਾਨ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਮੋਂਗਾ ਨੇ ਦੱਸਿਆ ਕਿ ਹਰ ਸਾਲ ਯੂਨੀਅਨ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਛੁੱਟੀਆਂ ਦੌਰਾਨ ਸਾਰੇ ਜਨਰਲ ਮਰਚੈਂਟਸ ਅਤੇ ਬੁੱਕ ਸੇਲਰ ਦੀਆਂ ਦੁਕਾਨਾਂ ਬੰਦ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਯੂਨੀਅਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ 26 ਤੋਂ 28 ਜੂਨ ਤੱਕ ਜਨਰਲ ਮਰਚੈਂਟਸ ਅਤੇ ਬੁੱਕ ਸੇਲਰ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਦੱਸ ਦੇਈਏ ਕਿ ਇਨ੍ਹਾਂ ਦੁਕਾਨਾਂ ਦੇ ਬੰਦ ਹੋਣ ਤੇ ਕਰਮਚਾਰੀਆਂ ਨੂੰ ਭੱਖਦੀ ਗਰਮੀ ਵਿਚਾਲੇ ਕੁਝ ਹੱਦ ਤੱਕ ਰਾਹਤ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ


















