ਪੜਚੋਲ ਕਰੋ

ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਪੂਰੇ 41 ਦਿਨ ਰਹਿਣਗੇ ਸਕੂਲ ਬੰਦ

Punjab School Closed: ਪੰਜਾਬ 'ਚ ਵਧਦੀ ਗਰਮੀ ਕਾਰਨ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।  ਸਿੱਖਿਆ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਹੁਕਮ ਦਿੱਤਾ ਹੈ ਕਿ ਕੱਲ੍ਹ 21 ਮਈ ਤੋਂ 30 ਜੂਨ ਤੱਕ ਸਕੂਲ ਬੰਦ ਕਰ ਦਿੱਤੇ ਜਾਣ।

Punjab School Closed: ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ ਲਗਾਤਾਰ 41 ਦਿਨ ਸਕੂਲ ਬੰਦ ਰਹਿਣਗੇ। 

ਦੱਸ ਦਈਏ ਕਿ ਤੇਜ਼ ਗਰਮੀ ਤੇ ਹੀਟ ਵੇਵ ਦੇ ਰੈੱਡ ਅਲਰਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਮਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਪਹਿਲਾਂ ਸਕੂਲਾਂ ਵਿੱਚ ਸਮਾਂ ਬਦਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਬੱਚਿਆਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਸੀ। ਇਸ ਤੋਂ ਬਾਅਦ ਸਾਰੀਆਂ ਸਥਿਤੀਆਂ ਨੂੰ ਦੇਖਦੇ ਹੋਏ ਛੁੱਟੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਪੂਰੇ 41 ਦਿਨ ਰਹਿਣਗੇ ਸਕੂਲ ਬੰਦ

ਦੱਸ ਦਈਏ ਕਿ ਆਮ ਤੌਰ 'ਤੇ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ 30 ਦੇ ਕਰੀਬ ਛੁੱਟੀਆਂ ਹੁੰਦੀਆਂ ਹਨ। ਇਸ ਵਾਰ 21 ਮਈ ਤੋਂ 30 ਜੂਨ ਤੱਕ ਲਗਾਤਾਰ 41 ਦਿਨ ਸਕੂਲ ਬੰਦ ਰਹਿਣਗੇ। ਹੁਣ ਪਹਿਲੀ ਜੁਲਾਈ ਨੂੰ ਸਕੂਲ ਖੁੱਲ੍ਹਣਗੇ। 

ਦਰਅਸਲ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਗਰਮੀ ਤੇ ਹੀਟ ਵੇਵ ਦੇ ਅਲਰਟ ਨੂੰ ਲੈ ਕੇ ਚਰਚਾ ਕੀਤੀ ਗਈ ਸੀ। ਇਸ ਦੇ ਨਾਲ ਹੀ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਵੀ ਹੁਕਮ ਜਾਰੀ ਕੀਤੇ ਗਏ ਸੀ। ਉਸ ਸਮੇਂ ਇਹ ਫੈਸਲਾ ਕੀਤਾ ਗਿਆ ਸੀ ਕਿ 20 ਮਈ ਤੋਂ 30 ਮਈ ਤੱਕ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਜਦੋਂਕਿ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 10.15 ਤੋਂ ਦੁਪਹਿਰ 1.15 ਵਜੇ ਤੱਕ ਬਦਲ ਦਿੱਤਾ ਗਿਆ ਸੀ।

ਪੰਜਾਬ ‘ਚ ਪਾਰਾ 45 ਡਿਗਰੀ ਨੂੰ ਪਾਰ ਕਰ ਜਾਵੇਗਾ
ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅੱਜ (20 ਮਈ) ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 20 ਡਿਗਰੀ ਰਹੇਗਾ। ਅਗਲੇ ਇੱਕ ਹਫ਼ਤੇ ਤੱਕ ਜ਼ਿਲ੍ਹੇ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦਾ ਅਨੁਮਾਨ ਹੈ ਅਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਚਲਾ ਜਾਵੇਗਾ।

ਦੇਸ਼ ਦੇ ਬਾਕੀ ਸੂਬਿਆਂ ‘ਚ ਵੀ ਅਜਿਹਾ ਹੀ ਰਹੇਗਾ ਮੌਸਮ
ਮੌਸਮ ਵਿਭਾਗ ਅਨੁਸਾਰ ਰਾਜਸਥਾਨ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੱਧ ਭਾਰਤ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਵਿੱਚ ਦੋ ਦਿਨਾਂ ਬਾਅਦ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਦੇ ਨਾਲ-ਨਾਲ ਉੱਤਰਾਖੰਡ, ਬਿਹਾਰ, ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਦੇ ਕਈ ਹਿੱਸਿਆਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਗਰਮੀ ਦੀਆਂ ਸਥਿਤੀਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਵਿੱਚ 1 ਜੂਨ ਨੂੰ ਖੁੱਲ੍ਹਣਗੇ ਸਕੂਲ
ਦਿੱਲੀ ਦੇ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਨੇ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਦੇ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ। ਇਹ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਹਾਲਾਂਕਿ ਅਧਿਆਪਕਾਂ ਨੂੰ 28 ਅਤੇ 29 ਜੂਨ ਨੂੰ ਸਕੂਲ ਆਉਣਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ABP Premium

ਵੀਡੀਓਜ਼

Weather Updates | Diwali News | pollution | Stubble Burning | ਦਿਵਾਲੀ ਬਣੀ ਆਫ਼ਤ ,ਪੰਜਾਬ ਬਣਿਆ ਦਿੱਲੀ!By Election'ਤੋਂ ਪਹਿਲਾਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਪੁਹੰਚੇ ਅਯੁੱਧਿਆ!|Diwali|BJP|Ayodhya| Abp SanjhaAmritsar Shri Harminder Sahib ਨਹੀਂ ਹੋਵੇਗੀ ਆਤਿਸ਼ਬਾਜੀ! | Abp SanjhaPunjab PRTC ਦੀਆਂ ਬੱਸਾਂ 'ਚ ਹੋਇਆ ਵਾਧਾ!ਸਰਕਾਰ ਦਾ ਵੱਡਾ ਕਦਮ! |Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

ਕੈਨੇਡਾ ਪੁਲਿਸ ਨੇ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਕੀਤੀ ਪਹਿਲੀ ਗ੍ਰਿਫ਼ਤਾਰੀ, ਕਿਹਾ- ਅਪਰਾਧ ਕਰਨ ਤੋੋਂ ਬਾਅਦ ਭੱਜਿਆ ਸੀ ਭਾਰਤ

Embed widget