Punjab School Holidays: ਮੌਸਮ ਵਿੱਚ ਫਿਲਹਾਲ ਕੋਈ ਤਬਦੀਲੀ ਵੇਖਣ ਨੂੰ ਨਹੀਂ ਮਿਲ ਰਹੀ। ਇਸ ਵਿਚਾਲੇ ਲਗਾਤਾਰ ਵੱਧ ਰਹੀ ਠੰਡ ਵਿਦਿਆਰਥੀਆਂ ਸਣੇ ਮਾਪਿਆਂ ਅਤੇ ਅਧਿਆਪਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਵੱਧਦੀ ਠੰਡ ਨੂੰ ਦੇਖਦਿਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਪੰਜਾਬ ਵਿੱਚ ਵੀ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਵੱਲੋਂ ਪੋਸਟ ਸ਼ੇਅਰ ਕਰਦੇ ਹੋਏ ਇਸਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸ਼ੋਸਲ ਮੀਡੀਆ ਉੱਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ, ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ
ਦੱਸ ਦੇਈਏ ਕਿ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਰਹੀ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI