Holidays in School: ਭਾਰਤ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਵਿੱਚ ਸਥਿਤ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਇਸ ਦੌਰਾਨ ਦੋਵਾਂ ਮੁਲਕਾਂ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਰ ਤਣਾਅ ਵੱਧ ਗਿਆ ਹੈ, ਜਿਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ. ਤਰਨਤਾਰਨ, ਲੁਧਿਆਣਾ ਦੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਹੋਏ ਹਨ। ਤਰਨਤਾਰਨ ਦੇ ਸਾਰੇ ਸਕੂਲਾਂ ਨੂੰ 11 ਮਈ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਦਕਿ ਗੁਰਦਾਸਪੁਰ ਦੇ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਸਕੂਲਾਂ ਨੂੰ ਵੀ ਅਗਲੇ ਹੁਕਮਾਂ ਤਕ ਬੰਦ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।