Fazilka News : ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 2 ਸਰਕਾਰੀ ਸਕੂਲਾਂ ਨੂੰ ਸ਼ਨੀਵਾਰ (22 ਜ਼ੁਲਾਈ 2023 ਤੱਕ) ਬੰਦ ਰੱਖਣ ਦਾ ਹੁਕਮ ਦਿੱਤਾ ਹੈ।



ਜਾਰੀ ਹੁਕਮਾਂ ਅਨੁਸਾਰ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਿਲ ਹਨ। ਇੰਨ੍ਹਾਂ ਸਕੂਲਾਂ ਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸਮੂਹ ਸਕੂਲ ਆਮ ਵਾਂਗ ਖੁੱਲਣਗੇ।


 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਬੁਢਲਾਡਾ ਦੇ ਨਜ਼ਦੀਕ ਚਾਂਦਪੁਰਾ ਵਿਖੇ ਘੱਗਰ ਵਿਚ ਪਾੜ ਪੈ ਜਾਣ ਕਾਰਨ ਸਰਦੂਲਗੜ੍ਹ ਅਤੇ ਬੁਢਲਾਡਾ ਦੇ ਕੁੱਝ ਪਿੰਡਾਂ ਤੇ ਸ਼ਹਿਰਾਂ ਵਿਚ ਹੜ੍ਹ ਆ ਚੁੱਕੇ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਉਪ ਮੱਡਲ ਮੈਜਿਸਟ੍ਰੇਟ ਬੁਢਲਾਡਾ ਅਤੇ ਸਰਦੂਲਗੜ੍ਹ ਦੀ ਰਿਪੋਰਟ ਅਨੁਸਾਰ ਬੁਢਲਾਡਾ ਦੇ ਪਿੰਡਾਂ ਗੋਰਖਨਾਥ,ਚੱਕ ਅਲੀਸ਼ੇਰ ਕਲਾਂ,ਬੀਰੇਵਾਲਾ ਡੋਗਰਾ,ਭਾਵਾ,ਕੁਲਰੀਆਂ,ਰਿਉੰਦ ਕਲਾਂ, ਰਿਉੰਦ ਖੁਰਦ, ਆਦਰਸ਼ ਸੈਕੰਡਰੀ ਸਕੂਲ ਬੋਹਾ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ, ਬਰਨ, ਸਾਧੂਵਾਲਾ,ਫੂਸਮੰਡੀ,ਕਰੀਪੁਰ ਡੂੰਮ ਅਤੇ ਸਰਦੂਲਗੜ੍ਹ ਦੇ ਸਰਕਾਰੀ,ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 20 ਜੁਲਾਈ ਤੋਂ 22 ਜੁਲਾਈ 2023 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।  

 

ਇਸ ਤੋਂ ਇਲਾਵਾ ਡਵੀਜ਼ਨ ਸ਼ਾਹਕੋਟ ਦੇ ਕੇਵਲ ਲੋਹੀਆਂ ਬਲਾਕ ’ਚ ਹੁਕਮਾਂ ਨਾਲ ਸਬੰਧਤ ਸਰਕਾਰੀ ਸਕੂਲਾਂ ’ਚ 19 ਜੁਲਾਈ ਤੋਂ 22 ਜੁਲਾਈ ਤੱਕ ਛੁੱਟੀ ਰਹੇਗੀ। ਇਨ੍ਹਾਂ ਸਰਕਾਰੀ ਸਕੂਲਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆਂ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ ਸ਼ਾਮਲ ਹਨ।

17 ਜੁਲਾਈ ਨੂੰ ਦੁਬਾਰਾ ਖੁੱਲ੍ਹੇ ਸੀ ਸਕੂਲ

ਪੰਜਾਬ ਵਿਚ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹੇ ਸੀ ਪਰ ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨ ਕਰਨ ਦਾ ਫੈਸਲਾ ਲੈਣਗੇ। ਖੁਦ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ ਕਿ 'ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ'।