ਪੰਜਾਬ 'ਚ ਸਕੂਲ-ਕਾਲਜ ਬੰਦ ਰਹਿਣਗੇ
ਏਬੀਪੀ ਸਾਂਝਾ | 01 Apr 2018 04:55 PM (IST)
ਚੰਡੀਗੜ੍ਹ: ਦਲਿਤ ਮੁੱਦੇ ਉੱਪਰ ਭਾਰਤ ਬੰਦ ਦੇ ਸੱਦੇ ਨੂੰ ਕਰਕੇ ਕੱਲ੍ਹ 2 ਅਪਰੈਲ ਨੂੰ ਪੰਜਾਬ ਵਿੱਚ ਸਕੂਲ ਕਾਲਜ ਬੰਦ ਰਹਿਣਗੇ। ਸਰਕਾਰ ਨੇ ਸਾਰੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸਿੱਖਿਆ ਬੋਰਡ ਨੇ ਕੱਲ੍ਹ ਹੋਣ ਵਾਲੇ ਇਮਿਤਿਹਾਨ ਵੀ ਮੁਲਤਵੀ ਕਰ ਦਿੱਤੇ ਹਨ। ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਸਮੁੱਚੇ ਵਿੱਦਿਅਕ ਅਦਾਰੇ 2 ਅਪ੍ਰੈਲ ਨੂੰ ਬੰਦ ਰਹਿਣਗੇ। ਬੁਲਾਰੇ ਨੇ ਕਿਹਾ ਕਿ ਐਸਸੀਐਸਟੀ ਮੁੱਦੇ 'ਤੇ ਬੰਦ ਦੇ ਸੱਦੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ ਹੈ।