ਜਲਾਲਾਬਾਦ : ਹੁਣ ਨਾਜਾਇਜ਼ ਸ਼ਰਾਬ ਦੀ ਹੋਮ ਡਿਲਿਵਰੀ ਕੀਤੀ ਜਾ ਰਹੀ ਹੈ ਤੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਸ਼ਰਾਬ ਦੀ ਹੋਮ ਡਲਿਵਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਤੋਂ ਦੋ ਮੋਟਰਸਾਈਕਲ ਤੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਵੀ ਹੋਈ ਹੈ ਫੜੇ ਗਏ ਆਰੋਪੀ ਜਲਾਲਾਬਾਦ ਇਲਾਕੇ ਦੇ ਰਹਿਣ ਵਾਲੇ ਨੇ ਪੁਲਸ ਦੇ ਮੁਤਾਬਕ ਉਕਤ ਨੌਜਵਾਨ ਜਲਾਲਾਬਾਦ ਤੋ ਫਾਜਿਲਕਾ ਵਿੱਚ ਨਾਜਾਇਜ਼ ਸ਼ਰਾਬ ਦੀ ਡਲਿਵਰੀ ਕਰਦੇ ਸੀ ਫਿਲਹਾਲ ਪੁਲਸ ਨੇ ਆਰੋਪੀਆਂ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰ ਦਿੱਤਾ ਹੈ।
ਦੱਸ ਦਈਏ ਕਿ ਇਸ ਵੇਲੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਰਾਬ ਨੀਤੀ ਨੂੰ ਲੈ ਕੇ ਘਿਰੀ ਹੋਈ ਹੈ। ਪੰਜਾਬ ਵਿੱਚ ਵੀ ਦਿੱਲੀ ਵਾਲੀ ਹੀ ਐਕਸਾਈਜ ਨੀਤੀ ਲਾਗੂ ਹੈ। ਇਸ ਲਈ ਭਗਵੰਤ ਮਾਨ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸ਼ਰਾਬ ਨੀਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।
ਦਿੱਲੀ ਐਕਸਾਈਜ਼ ਪਾਲਿਸੀ ਦਾ ਕੀ ਮਾਮਲਾ?
ਦਿੱਲੀ ਐਕਸਾਈਜ਼ ਪਾਲਿਸੀ ਦਾ ਕੀ ਮਾਮਲਾ?
ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਇਸ ਸਮੇਂ ਚਰਚਾ ਵਿੱਚ ਹੈ। ਨਵੀਂ ਆਬਕਾਰੀ ਨੀਤੀ ਦਿੱਲੀ ਵਿੱਚ 17 ਨਵੰਬਰ 2021 ਨੂੰ ਲਾਗੂ ਕੀਤੀ ਗਈ ਸੀ। ਉਸ ਸਮੇਂ ਦੌਰਾਨ ਦਿੱਲੀ ਨੂੰ 32 ਜ਼ੋਨਾਂ ਵਿੱਚ ਵੰਡ ਕੇ ਹਰੇਕ ਵਾਰਡ ਵਿੱਚ ਘੱਟੋ-ਘੱਟ ਦੋ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣੀਆਂ ਲਾਜ਼ਮੀ ਸਨ। ਇਸ ਦੇ ਜ਼ਰੀਏ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਦੇ ਨਾਲ ਹੀ ਮੰਤਰੀ ਸਮੂਹ ਨੇ ਸ਼ਰਾਬ ਦੀ ਹੋਮ ਡਿਲੀਵਰੀ ਦੀ ਵੀ ਸਿਫਾਰਿਸ਼ ਕੀਤੀ ਸੀ ਪਰ ਸ਼ਰਾਬ ਦੀ ਹੋਮ ਡਿਲੀਵਰੀ ਦੇਸੀ ਸ਼ਰਾਬ ਦੀ ਦੁਕਾਨ ਤੋਂ ਹੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਰਾਬ 'ਤੇ ਵੀ ਛੋਟ ਜਾਰੀ ਰਹਿ ਸਕਦੀ ਹੈ। ਜਾਣਕਾਰੀ ਮੁਤਾਬਕ ਦਿੱਲੀ 'ਚ ਗੈਰ-ਕਾਨੂੰਨੀ ਖੇਤਰਾਂ 'ਚ ਦੁਕਾਨਾਂ ਨਾ ਖੋਲ੍ਹਣ ਕਾਰਨ ਇਹ ਫੈਸਲਾ ਲਿਆ ਗਿਆ ਸੀ।
ਇਸ ਤੋਂ ਪਹਿਲਾਂ ਦਿੱਲੀ ਵਿੱਚ ਸ਼ਰਾਬ ਦੀਆਂ 850 ਦੁਕਾਨਾਂ ਸਨ, ਜਿਨ੍ਹਾਂ ਵਿੱਚੋਂ ਕੁਝ ਇਲਾਕੇ ਅਜਿਹੇ ਸਨ, ਜਿੱਥੇ ਸ਼ਰਾਬ ਦੀਆਂ ਬਹੁਤ ਸਾਰੀਆਂ ਦੁਕਾਨਾਂ ਮੌਜੂਦ ਸਨ, ਪਰ ਕੁਝ ਇਲਾਕੇ ਅਜਿਹੇ ਵੀ ਹਨ ਜਿੱਥੇ ਇੱਕ ਵੀ ਸ਼ਰਾਬ ਦੀ ਦੁਕਾਨ ਨਹੀਂ ਸੀ, ਜਿਸ ਕਾਰਨ ਇਨ੍ਹਾਂ ਥਾਵਾਂ ’ਤੇ ਨਾਜਾਇਜ਼ ਤੌਰ ’ਤੇ ਸ਼ਰਾਬ ਦੀ ਵਿਕਰੀ ਹੁੰਦੀ ਸੀ।