ਰਿਪੋਰਟਰ --- ਸਤਨਾਮ ਸਿੰਘ ਗੁਰਦਾਸਪੁਰ



Gurdaspur News : ਪੰਜਾਬ ਪੁਲਿਸ ਦੇ ਕਰਮਚਾਰੀ ਆਏ ਦਿਨ ਹੀ ਆਪਣੇ ਕਾਰਨਾਮਿਆਂ ਨੂੰ ਲੈਕੇ ਚਰਚਾ ਵਿੱਚ ਰਹਿੰਦੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ,ਜਿਥੇ ਗੁਰਦਾਸਪੁਰ ਵਿਚ ਲੱਗੇ ਕਰਾਫਟ ਮੇਲੇ ਵਿਚ ਇਕ ਪੁਲਿਸ ਕਰਮਚਾਰੀ ਆਪਣੀ ਵਰਦੀ ਦਾ ਰੌਹਬ ਦਿਖਾ ਕੇ ਗੋਲ-ਗੱਪਿਆਂ ਦੀ ਰੇਹੜੀ ਤੋਂ ਗੋਲ਼ ਗੱਪੇ ਖਾ ਰਿਹਾ ਸੀ ਅਤੇ ਗਰੀਬ ਰੇੜੀ ਵਾਲੇ ਨੂੰ ਅਤੇ ਆਮ ਜਨਤਾਂ ਨੂੰ ਗਾਲਾਂ ਕੱਢ ਰਿਹਾ ਹੈ। 



ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਵਾਲੇ ਦਾ ਵਿਰੋਧ ਕੀਤਾ ਅਤੇ ਜਦੋਂ ਪੁਲਿਸ ਵਾਲਾ ਆਪਣੀ ਗੱਡੀ ਲੈਕੇ ਭੱਜਿਆ ਤਾਂ ਲੋਕਾਂ ਦੇ ਉੱਪਰ ਗੱਡੀ ਚਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਵੀਡਿਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਇਸ ਹੋਮਗਾਰਡ ਦੇ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰਕੇ ਇਸ ਦੇ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

 

 ਇਹ ਵੀ ਪੜ੍ਹੋ : ਬਰਗਾੜੀ ਬੇਅਦਬੀ ਕਾਂਡ ਦਾ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਬੰਗਲੌਰ ਏਅਰਪੋਰਟ ਤੋਂ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਹੋਮਗਾਰਡ ਦੇ ਜਵਾਨ ਜੈਨਰਾਇਣ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ,ਜਿਸ ਵਿੱਚ ਉਹ ਇੱਕ ਗੋਲ ਗੱਪਿਆਂ ਦੀ ਰੇਹੜੀ ਲਾਉਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਨਾਲ ਬਹਿਸ ਰਿਹਾ ਸੀ ਅਤੇ ਆਮ ਜਨਤਾ ਦੇ ਉੱਪਰ ਵਰਦੀ ਦਾ ਰੋਅਬ ਪਾ ਰਿਹਾ ਸੀ, ਜੋ ਕਿ ਸਰਾਸਰ ਗਲਤ ਹੈ। 

 

ਇਸ ਮੁਲਾਜ਼ਮ ਖ਼ਿਲਾਫ ਗੋਲਗੱਪੇ ਦੀ ਰੇੜੀ ਲਗਾਉਣ ਵਾਲੇ ਪ੍ਰਵਾਸੀ ਮਜ਼ਦੂਰ ਨੇ ਵੀ ਸ਼ਿਕਾਇਤ ਦਿੱਤੀ ਹੋਈ ਹੈ ,ਜਿਸ ਤੋਂ ਬਾਅਦ ਇਸ ਹੋਮਗਾਰਡ ਜਵਾਨ ਨੂੰ ਲਾਈਨ ਹਾਜ਼ਰ ਕਰਕੇ ਇਸਦੇ ਖਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਕਰ ਇਹ ਆਰੋਪੀ ਪਾਇਆ ਗਿਆ ਤਾਂ ਇਸ ਜਵਾਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।