ਅੰਮ੍ਰਿਤਸਰ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਹੈ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ , ਹਰਦੀਪ ਪੂਰੀ , ਤਰੁਣ ਚੁੱਘ ਮੌਜੂਦ ਸਨ।

 


 ਕਿਸਾਨ ਅੰਦੋਲਨ ਤੋਂ ਬਾਅਦ ਅਮਿਤ ਸ਼ਾਹ ਪਹਿਲੀ ਵਾਰ ਅੱਜ ਪੰਜਾਬ ਆਏ ਹਨ। ਲੁਧਿਆਣਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਦਿੱਤਾ। ਇਸ ਨਾਅਰੇ ਨਾਲ ਉਨ੍ਹਾਂ ਨੇ ਸਿੱਖਾਂ ਦੇ ਦਸ ਗੁਰੂ ਸਹਿਬਾਨਾਂ ਨੂੰ ਨਮਨ ਕਰਕੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਕਾਂਗਰਸ, 'ਆਪ' ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।

 

ਉਨ੍ਹਾਂ ਕਿਹਾ ਕਿ ਕੀ ਚੰਨੀ ਦੀ ਅਗਵਾਈ ਹੇਠ ਪੰਜਾਬ ਸੁਰੱਖਿਅਤ ਰਹਿ ਸਕਦਾ ਹੈ ? ਕਾਂਗਰਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੇਸ਼ ਚਲਾਉਣਾ ਕੋਈ ਕਾਮੇਡੀ ਫਿਲਮ ਨਹੀਂ ਹੈ। ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਸ਼ਾਹ ਕਹਿੰਦੇ ਹਨ, 'ਕੇਜਰੀਵਾਲ ਸਿਰਫ ਵੋਟਾਂ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਦਾ ਸੁਰੱਖਿਆ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਯੂਪੀਏ ਸਰਕਾਰ ਦੇ ਰਾਜ ਵਿੱਚ ਹਰ ਰੋਜ਼ ਅੱਤਵਾਦੀ ਦਾਖਲ ਹੁੰਦੇ ਸਨ ਪਰ ਅਸੀਂ 10 ਦਿਨਾਂ ਵਿੱਚ ਪਾਕਿਸਤਾਨ ਵਿੱਚ ਦਾਖਲ ਹੋ ਕੇ ਹਵਾਈ ਹਮਲੇ ਕੀਤੇ ਅਤੇ ਦੁਸ਼ਮਣਾਂ ਨੂੰ ਮੂੰਹਤੋੜ ਜਵਾਬ ਦਿੱਤਾ। ਪੀਐਮ ਮੋਦੀ ਨੇ 2014 ਵਿੱਚ ਦੇਸ਼ ਦੀ ਸੱਤਾ ਸੰਭਾਲੀ ਸੀ ਅਤੇ 2015 ਵਿੱਚ ਵਨ ਰੈਂਕ ਵਨ ਪੈਨਸ਼ਨ ਦਿੱਤੀ ਗਈ।

 

 ਸ਼ਾਹ ਨੇ ਕਿਹਾ ਕਿ ਚੰਨੀ ਸਾਹਿਬ, ਤੁਸੀਂ ਦੁਬਾਰਾ ਸਰਕਾਰ ਬਣਾਉਣ ਦਾ ਸੁਪਨਾ ਦੇਖ ਰਹੇ ਹੋ। ਪੰਜਾਬ ਆਉਣ 'ਤੇ ਤੁਸੀਂ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਨਹੀਂ ਰੱਖ ਸਕੇ, ਤੁਸੀਂ ਪੰਜਾਬ ਨੂੰ ਕੀ ਸੁਰੱਖਿਆ ਦਿਓਗੇ? ਚੰਨੀ 'ਤੇ ਚੁਟਕੀ ਲੈਂਦਿਆਂ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਇਕ ਸਕਿੰਟ ਵੀ ਰਾਜ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵਾਰ ਐਨਡੀਏ ਦੀ ਸਰਕਾਰ ਆ ਗਈ ਤਾਂ ਪੰਜ ਸਾਲਾਂ ਵਿੱਚ ਨਸ਼ਿਆਂ ਦਾ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਨੇ ਚੰਨੀ ਤੋਂ ਸਿੱਖ ਦੰਗਿਆਂ ਦਾ ਹਿਸਾਬ ਮੰਗਦੇ ਹੋਏ ਕਿਹਾ ਕਿ ਇਨ੍ਹਾਂ ਦੰਗਿਆਂ ਨੂੰ ਅੱਜ ਵੀ ਕੋਈ ਭੁੱਲਿਆ ਨਹੀਂ।

 

ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਆਉਂਦੀ ਹੈ ਤਾਂ ਧਰਮ ਪਰਿਵਰਤਨ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਆਈ ਤਾਂ ਧਰਮ ਪਰਿਵਰਤਨ ਕਰਨ ਵਾਲੇ ਪੰਜਾਬ ਤੋਂ ਬਾਹਰ ਨਜ਼ਰ ਆਉਣਗੇ। ਕੇਜਰੀਵਾਲ 'ਤੇ ਹਮਲਾ ਕਰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਕਹਿੰਦਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਈ ਤਾਂ ਉਹ ਨਸ਼ੇ ਨੂੰ ਖ਼ਤਮ ਕਰ ਦੇਣਗੇ। ਦਿੱਲੀ ਨੂੰ ਨਸ਼ਿਆਂ ਵਿੱਚ ਡੋਬਣ ਤੋਂ ਬਾਅਦ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਗੱਲ ਕਹੀ ਗਈ ਹੈ। ਸ਼ਾਹ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀਆਂ ਨੂੰ ਮੌਕਾ ਦਿੱਤਾ ਅਤੇ ਕੇਜਰੀਵਾਲ ਮੌਕਾ ਦੇਣ ਜਿਹੇ ਹੀ ਨਹੀਂ ਹੈ।

 


ਇਹ ਵੀ ਪੜ੍ਹੋ :ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਨੇ ਦਿਵਿਆਂਗ ਔਰਤ ਨੂੰ ਨਹੀਂ ਦਿੱਤੀ ਐਂਟਰੀ, ਜਾਣੋ ਕੀ ਹੈ ਵਜ੍ਹਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490