ਪੜਚੋਲ ਕਰੋ
Advertisement

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ 'ਚ ਕੌਮੀ ਸੈਮੀਨਾਰ ਨੂੰ ਕਰਨਗੇ ਸੰਬੋਧਨ ,ਤਿੰਨ ਸੂਬਿਆਂ ਦੇ ਮੁੱਖ ਮੰਤਰੀ ਰਹਿਣਗੇ ਮੌਜੂਦ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 8.30 ਵਜੇ ਤੱਕ ਚੰਡੀਗੜ੍ਹ 'ਚ ਰਹਿਣਗੇ। ਸ਼ਹਿਰ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ।
Amit Shah
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 8.30 ਵਜੇ ਤੱਕ ਚੰਡੀਗੜ੍ਹ 'ਚ ਰਹਿਣਗੇ। ਸ਼ਹਿਰ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ। ਅਮਿਤ ਸ਼ਾਹ ਅੱਜ ਸਵੇਰੇ 10 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣਗੇ।
ਇਸ ਤੋਂ ਬਾਅਦ ਉਹ ਸਿੱਧੇ ਪੰਜਾਬ ਰਾਜ ਭਵਨ ਜਾਣਗੇ। ਰਾਜ ਭਵਨ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਡਰੱਗ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਅਮਿਤ ਸ਼ਾਹ ਕਰਨਗੇ। ਇਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਜੰਮੂ-ਕਸ਼ਮੀਰ ਦੇ ਐਲਜੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।
ਪ੍ਰੋਗਰਾਮ ਦੌਰਾਨ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਦਾ ਪੋਰਟਲ ਵੀ ਲਾਂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡਾਇਗਨੌਸਟਿਕਸ ਡੈਸ਼ਬੋਰਡ ਨੂੰ ਵੀ ਲਾਂਚ ਕੀਤਾ ਜਾਵੇਗਾ। ਪ੍ਰੋਗਰਾਮ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਭਾਸ਼ਣ ਦੇਣਗੇ। ਪ੍ਰੋਗਰਾਮ ਦੌਰਾਨ ਨਸ਼ਾ ਮੁਕਤੀ ਦੇ ਪੰਦਰਵਾੜੇ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਰਾਜਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਵਿੱਚ ਪ੍ਰਾਪਤੀਆਂ ਕੀਤੀਆਂ ਹਨ। ਅੰਤ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਭਾਸ਼ਣ ਦੇਣਗੇ।

ਰਾਜਾਂ ਦੇ ਮੁੱਖ ਮੰਤਰੀ, ਐਲਜੀ ,ਰਾਜਪਾਲ ਅਤੇ ਪ੍ਰਸ਼ਾਸਕਾਂ ਨਾਲ ਮੀਟਿੰਗ ਕਰਨਗੇ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ NCB ਪ੍ਰੋਗਰਾਮ ਤੋਂ ਬਾਅਦ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ, ਜੰਮੂ-ਕਸ਼ਮੀਰ ਦੇ ਐਲਜੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਰਾਜਪਾਲਾਂ, ਡੀਜੀਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਾਫੀ ਅਹਿਮ ਹੋਣ ਵਾਲੀ ਹੈ। ਹਾਲ ਹੀ 'ਚ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਤੋਂ ਬਾਅਦ ਅਮਿਤ ਸ਼ਾਹ ਇਕ ਵਾਰ ਫਿਰ ਇਨ੍ਹਾਂ ਸੂਬਿਆਂ ਨਾਲ ਬੈਠਕ ਕਰ ਰਹੇ ਹਨ। ਇਸ ਵਿਚ ਉੱਤਰ ਭਾਰਤ ਦੇ ਕਈ ਰਾਜਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਦੁਪਹਿਰ 12 ਵਜੇ ਤੋਂ ਬਾਅਦ ਝੀਲ ਆਮ ਲੋਕਾਂ ਲਈ ਬੰਦ ਰਹੇਗੀ
ਅਮਿਤ ਸ਼ਾਹ ਦੇ ਪ੍ਰੋਗਰਾਮ ਕਾਰਨ ਸ਼ਨੀਵਾਰ ਦੁਪਹਿਰ 12 ਵਜੇ ਤੋਂ ਬਾਅਦ ਸੁਖਨਾ ਝੀਲ ਆਮ ਲੋਕਾਂ ਲਈ ਬੰਦ ਰਹੇਗੀ। ਲੋਕਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਰਾਤ 8 ਵਜੇ ਅਮਿਤ ਸ਼ਾਹ ਲਈ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ 'ਤੇ ਲੇਜ਼ਰ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਗੁਆਂਢੀ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ