Firozpur News : ਪੰਜਾਬ ਦੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ (PGI satellite center) ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। 23 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਥਾਂ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਸ਼ਾਮ 4.30 ਵਜੇ ਨੀਂਹ ਪੱਥਰ ਰੱਖਣਗੇ। ਇਹ ਅਹਿਮ ਜਾਣਕਾਰੀ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਦੁਪਹਿਰ ਇੱਕ ਹੋਟਲ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।



ਹਾਲਾਂਕਿ ਪਹਿਲਾਂ ਉਕਤ ਪੀਜੀਆਈ ਸੈਟੇਲਾਈਟ ਸੈਂਟਰ (PGI Satellite Center) ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਰੱਖਿਆ ਜਾਣਾ ਸੀ, ਜੋ ਕਿ ਹੁਣ  ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਰੱਖਿਆ ਜਾਵੇਗਾ।


ਇੱਕ ਸਾਲ ਪਹਿਲਾਂ ਪੀਐਮ ਦੀ ਕਾਫਿਲੇ ਅੱਗੇ ਆਏ ਸੀ ਕਿਸਾਨ 



ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ ਪਰ ਫਿਰੋਜ਼ਪੁਰ ਦੇ ਤਲਵੰਡੀ ਭਾਈ ਨੇੜੇ ਓਵਰਬ੍ਰਿਜ 'ਤੇ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਸਾਹਮਣੇ ਕਿਸਾਨਾਂ ਦੇ ਅਚਾਨਕ ਆਣ ਜਾਣ ਕਾਰਨ ਪ੍ਰਧਾਨ ਮੰਤਰੀ ਨੂੰ ਵਾਪਸ ਪਰਤਣਾ ਪਿਆ। ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਵੱਡੀ ਕਮੀ ਦੇ ਤੌਰ 'ਤੇ ਵੇਖਿਆ ਗਿਆ।



ਉਸ ਸਮੇਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਕਤ ਘਟਨਾ ਨੂੰ ਕੋਈ ਗੰਭੀਰ ਮਾਮਲਾ ਨਹੀਂ ਦੱਸਿਆ ਗਿਆ ਸੀ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਾਪਸ ਜਾਂਦੇ ਸਮੇਂ ਬਠਿੰਡਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਕਿਹਾ ਸੀ ਕਿ ਉਹ ਸੁਰੱਖਿਅਤ ਵਾਪਸ ਜਾ ਰਹੇ ਹਨ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਆਉਣ ਦੀਆਂ ਲਗਾਤਾਰ ਚਰਚਾਵਾਂ ਚੱਲ ਰਹੀਆਂ ਸਨ। ਇੰਨਾ ਹੀ ਨਹੀਂ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਬਾਰੇ ਵੀ ਸਮੇਂ-ਸਮੇਂ 'ਤੇ ਵੀ ਚਰਚਾ ਹੁੰਦੀ ਰਹੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ