ਪੜਚੋਲ ਕਰੋ

Punjab News: ਭਗਵੰਤ ਮਾਨ ਸਰਕਾਰ, ਤੁਹਾਡੇ ਘਰ ਆ ਕੇ ਕਰੇਗੀ ਪ੍ਰੇਸ਼ਾਨ: ਬ੍ਰਹਮਪੁਰਾ 

Akali Dal Vs AAP: ਬ੍ਰਹਮਪੁਰਾ ਨੇ ਅੱਗੇ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਵਿਅਕਤੀ ਨੇ ਇਸ ਹੈਲਪਲਾਈਨ ਨੰਬਰ 1076 'ਤੇ ਕਾਲ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਨੰਬਰ ਮੌਜੂਦ ਨਾ ਹੋਣ ਕਾਰਨ ਉਸ ਨੂੰ ਨਿਰਾਸ਼ਾ ਹੀ ਹੱਥ ਲੱਗੀ।

ਤਰਨ ਤਾਰਨ - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਆਲੋਚਨਾ ਕੀਤੀ ਹੈ। ਬ੍ਰਹਮਪੁਰਾ ਨੇ ਇਸ ਸਕੀਮ ਨੂੰ ਧੋਖੇ ਦਾ ਨਵਾਂ ਰੂਪ ਦੱਸਿਆ ਹੈ।

ਬ੍ਰਹਮਪੁਰਾ ਨੇ ਆਪਣੇ ਹਲਕੇ ਪਿੰਡ ਦੇਉਂ ਦੀ ਫ਼ੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ ਸਕੀਮ ਤਹਿਤ ਮੁਹੱਈਆ ਕਰਵਾਇਆ ਗਿਆ ਹੈਲਪਲਾਈਨ ਨੰਬਰ 1076 ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਇਸ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿਹੜੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਹ ਪਿਛਲੀ ਅਕਾਲੀ ਸਰਕਾਰ ਵੇਲੇ ਬਿਨਾਂ ਰਿਸ਼ਵਤ ਦੇ ਉਪਲਬਧ ਸਨ। ਹਾਲਾਂਕਿ, ਉਨ੍ਹਾਂ ਦਾਅਵਾ ਕੀਤਾ ਕਿ ਹੁਣ ਨਾਗਰਿਕਾਂ ਨੂੰ ਉਹਨਾਂ ਸੇਵਾਵਾਂ ਲਈ ਰਿਸ਼ਵਤ ਦੇਣੀ ਪਵੇਗੀ। 

ਇਸ ਸਕੀਮ ਦਾ ਮਜ਼ਾਕ ਉਡਾਉਂਦੇ ਹੋਏ ਬ੍ਰਹਮਪੁਰਾ ਨੇ ਟਿੱਪਣੀ ਕਰਦਿਆਂ ਕਿਹਾ ਕਿ, "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" - "ਭਗਵੰਤ ਮਾਨ ਸਰਕਾਰ, ਹੁਣ ਤੁਹਾਡੇ ਘਰ ਆ ਕੇ ਕਰੇਗੀ ਪ੍ਰੇਸ਼ਾਨ"।

ਬ੍ਰਹਮਪੁਰਾ ਨੇ ਅੱਗੇ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਵਿਅਕਤੀ ਨੇ ਇਸ ਹੈਲਪਲਾਈਨ ਨੰਬਰ 1076 'ਤੇ ਕਾਲ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਨੰਬਰ ਮੌਜੂਦ ਨਾ ਹੋਣ ਕਾਰਨ ਉਸ ਨੂੰ ਨਿਰਾਸ਼ਾ ਹੀ ਹੱਥ ਲੱਗੀ। ਉਨ੍ਹਾਂ ਸਵਾਲ ਕੀਤਾ ਕੀ ਇਹ ਦਿੱਲੀ ਦਾ ਉਹੀ ਮਾਡਲ ਹੈ ਜੋ 'ਆਪ' ਪੰਜਾਬ 'ਚ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਵੱਖ-ਵੱਖ ਪਹਿਲੂਆਂ ਵਿੱਚ ਅਸਫ਼ਲ ਰਹੀ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਪਸੰਦ ਨਹੀਂ ਕਰਦੇ ਹਨ।

ਬ੍ਰਹਮਪੁਰਾ ਨੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਸ਼ਾਨਦਾਰ ਨਤੀਜੇ ਹਾਸਲ ਹੋਣਗੇ।

ਬ੍ਰਹਮਪੁਰਾ ਨੇ ਪੰਜਾਬੀਆਂ ਦੇ ਸਰੋਤਾਂ ਨੂੰ ਬਰਬਾਦ ਕਰਨ ਲਈ 'ਆਪ' ਦੀ ਆਲੋਚਨਾ ਕੀਤੀ ਅਤੇ 'ਆਪ' 'ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਆਮ ਆਦਮੀ ਪਾਰਟੀ ਆਪਣੀਆਂ ਕੋਝੀ ਚਾਲਾਂ ਤੋਂ ਮੂਰਖ਼ ਨਹੀਂ ਬਣਾ ਸਕਦੀ, ਪੰਜਾਬ ਦੇ ਲੋਕ ਸਮਝਦਾਰ ਹਨ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget