ਰੋਹਤਕ: ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਹਨੀਪ੍ਰੀਤ ਦੀਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਅੱਜ ਫਿਰ ਹਨੀਪ੍ਰੀਤ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮਿਲਣ ਪਹੁੰਚੀ। ਅੰਬਾਲਾ ਜੇਲ੍ਹ ਵਿੱਚੋਂ ਜ਼ਮਾਨਤ 'ਤੇ ਰਿਹਾਅ ਹੋਈ ਹਨੀਪ੍ਰੀਤ ਦੀ ਡੇਰਾ ਮੁਖੀ ਨਾਲ ਇਹ ਚੌਥੀ ਮੁਲਾਕਾਤ ਹੈ।
ਅੱਜ ਹਨੀਪ੍ਰੀਤ ਕਾਲੇ ਸ਼ੀਸ਼ਿਆਂ ਵਾਲੀ ਚਿੱਟੀ ਫਾਰਚੂਨਰ ਗੱਡੀ ਵਿੱਚ ਸਵਾਲ ਹੋ ਕੇ ਮੁਲਾਕਾਤ ਲਈ ਪਹੁੰਚੀ। ਉਸ ਨੇ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਨਾਲ 20 ਮਿੰਟ ਮੁਲਾਕਾਤ ਕੀਤੀ। ਇਸ ਵੇਲੇ ਉਸ ਨਾਲ ਡੇਰਾ ਦੀ ਚੇਅਰਪਰਸਨ ਸ਼ੋਭਾ ਗੋਰਾ, 10 ਮੈਂਬਰੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਸਿੱਧੂ, ਵਕੀਲ ਹਰੀਸ਼ ਛਾਬੜਾ ਤੇ ਰਾਜਿੰਦਰ ਸਿੰਘ ਸਰਾ ਮੌਜੂਦ ਸਨ।
ਪਿਛਲੇ ਦਿਨੀਂ ਡੇਰਾ ਮੁਖੀ ਦੇ ਪਰਿਵਾਰ ਨੇ ਵੀ ਮੁਲਾਕਾਤ ਕੀਤੀ ਸੀ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਡੇਰੇ ਦੇ ਪ੍ਰਬੰਧ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਇਸ ਲਈ ਹੀ ਇਹ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਡੇਰਾ ਮੁਖੀ ਪੱਤਰਕਾਰ ਛੱਤਰਪਤੀ ਕਤਲ ਕੇਸ ਤੇ ਸਾਧਵੀਆਂ ਨਾਲ ਬਲਾਤਕਾਰ ਕੇਸਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
ਡੇਰਾ ਮੁਖੀ ਨਾਲ ਹਨੀਪ੍ਰੀਤ ਦੀਆਂ ਮੁਲਾਕਾਤਾਂ ਦਾ ਵਧਿਆ ਸਿਲਸਿਲਾ, ਅੱਜ ਚੌਥੀ ਮੁਲਾਕਾਤ
ਏਬੀਪੀ ਸਾਂਝਾ
Updated at:
13 Jan 2020 03:56 PM (IST)
ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਹਨੀਪ੍ਰੀਤ ਦੀਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਅੱਜ ਫਿਰ ਹਨੀਪ੍ਰੀਤ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮਿਲਣ ਪਹੁੰਚੀ। ਅੰਬਾਲਾ ਜੇਲ੍ਹ ਵਿੱਚੋਂ ਜ਼ਮਾਨਤ 'ਤੇ ਰਿਹਾਅ ਹੋਈ ਹਨੀਪ੍ਰੀਤ ਦੀ ਡੇਰਾ ਮੁਖੀ ਨਾਲ ਇਹ ਚੌਥੀ ਮੁਲਾਕਾਤ ਹੈ।
- - - - - - - - - Advertisement - - - - - - - - -