(Source: ECI/ABP News/ABP Majha)
Hooch Tragedy: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ ਦਾ ਮਜੀਠਿਆ ਨੂੰ ਜਵਾਬ, ਕਿਹਾ ਬੇਦਾਗ ਅਫ਼ਸਰ ਨੂੰ ਬਚਾਅ ਦੀ ਲੋੜ ਨਹੀਂ
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸਿਆਸੀ ਖਿੱਚੋ ਤਾਣ ਲਗਾਤਾਰ ਵੱਧਦੀ ਜਾ ਰਹੀ ਹੈ।ਹੁਣ ਇਸ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਤੇ ਲਾਏ ਜਾ ਰਹੇ ਦੋਸ਼ਾਂ ਦੇ ਨਿਖੇਧੀ ਕੀਤੀ ਹੈ।
ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸਿਆਸੀ ਖਿੱਚੋ ਤਾਣ ਲਗਾਤਾਰ ਵੱਧਦੀ ਜਾ ਰਹੀ ਹੈ।ਹੁਣ ਇਸ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਤੇ ਲਾਏ ਜਾ ਰਹੇ ਦੋਸ਼ਾਂ ਦੇ ਨਿਖੇਧੀ ਕੀਤੀ ਹੈ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਮਜੀਠਿਆ ਦੇ ਦਿੱਤੇ ਬਿਆਨੇ ਤੇ ਪ੍ਰਤੀਕਿਰਿਆ ਦਿੱਤੀ।
ਕੈਪਟਨ ਨੇ ਮਜੀਠਿਆ ਦੇ ਬਿਆਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਇਸ ਮੁੱਦੇ ਤੇ ਸਿਆਸਤ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਰਾਜਨੀਤਿਕ ਏਜੰਡਾ ਬਣਾ ਆਉਣ ਵਾਲੀਆਂ ਅੱਗਲੀਆਂ ਅਸੈਂਬਲੀ ਚੋਣਾਂ 'ਚ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦਰਅਸਲ, ਬਿਕਰਮਜੀਤ ਮਜੀਠਿਆ ਨੇ ਐਸਐਸਪੀ ਦਿਹਾਤੀ ਅੰਮ੍ਰਿਤਸਰ ਧਰੁਵ ਦਹਿਆ ਨੂੰ ਸ਼ਰਾਬ ਮਾਫੀਆ ਖਿਲਾਫ ਕੀਤੀ ਸ਼ਿਕਾਇਤ 'ਤੇ ਕਾਰਵਾਈ ਕਰਨ ਵਿਚ ਨਾਕਾਮਯਾਬ ਹੋਣ ਤੇ ਬਚਾਅ ਕਰਨ ਲਈ ਡੀਜੀਪੀ ਤੇ ਇਲਜਾਮ ਲਾਏ ਸੀ।
ਇਸ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਕ ਬੇਦਾਗ ਟਰੈਕ ਰਿਕਾਰਡ ਵਾਲੇ ਪੁਲਿਸ ਅਧਿਕਾਰੀ ਦਾ ਬਚਾਅ ਕਰਨ ਦੀ ਕੋਈ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਐਸਐਸਪੀ ਨੂੰ ਜ਼ਹਿਰੀਲੀ ਸ਼ਰਾਬ ਦੇ ਬਣਾਏ ਜਾਣ ਬਾਰੇ ਕੋਈ ਸ਼ਿਕਾਇਤ ਦਰਜ ਨਹੀਂ ਹੋਈ ਸੀ।