ਦੱਸ ਦਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਜਿਸ ਦੀ ਫੁਟੇਜ ਕੱਢ ਕੇ ਪੁਲਿਸ ਨੂੰ ਸੌਂਪ ਦਿੱਤੀ ਗਈ। ਘਟਨਾ ਤੋਂ ਬਾਅਦ ਦੇਰ ਸ਼ਾਮ ਇਲਾਕੇ ਦੇ ਲੋਕਾਂ ਨੇ ਮਿਲ ਕੇ ਇਸ ਗੁੰਡਾਗਰਦੀ ਦੀ ਨਿਖੇਧੀ ਕੀਤੀ ਤੇ ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਥਾਣਾ ਲਹੌਰੀ ਗੇਟ ਦੇ ਇੰਚਾਰਜ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਝਗੜਾ ਹੋਣ ਦੀ ਖ਼ਬਰ ਮਿਲੀ ਸੀ। ਇਸ 'ਚ ਪੀੜਤਾਂ ਦੇ ਬਿਆਨ ਲਏ ਗਏ ਹਨ ਤੇ ਦੇਰ ਰਾਤ ਕੇਸ ਦਾਇਰ ਕੀਤਾ ਗਿਆ। ਹੁਣ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਘਟਨਾ ਬਾਰੇ ਇਲਾਕੇ ਦੀ ਸੁਖਵੰਤ ਕੌਰ ਬਾਜਵਾ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਖੇਤਰ ਵਿੱਚ ਰਹਿਣ ਵਾਲੇ ਰਾਜਦੀਪ ਜਸ਼ਨ ਨਾਂ ਦੇ ਵਿਅਕਤੀ 'ਤੇ ਕੁਝ ਵਿਅਕਤੀ ਬੁਰੀ ਤਰ੍ਹਾਂ ਹਮਲਾ ਕਰ ਰਹੇ ਸੀ। ਆਵਾਜ਼ ਸੁਣਦਿਆਂ ਹੀ ਮਨਪ੍ਰੀਤ ਬਾਜਵਾ ਘਰੋਂ ਬਾਹਰ ਆਇਆ ਤੇ ਲੜਾਈ ਦਾ ਕਾਰਨ ਪੁੱਛਿਆ, ਤਾਂ ਮੁਲਜ਼ਮਾਂ ਨੇ ਉਸ 'ਤੇ ਵੀ ਲਾਠੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਜ਼ਖਮੀ ਹੋ ਗਿਆ। ਜਦੋਂ ਉਹ ਤੇ ਉਸ ਦਾ ਬੇਟਾ ਝਗੜਾ ਰੋਕਣ ਆਏ ਤਾਂ ਉਸ 'ਤੇ ਵੀ ਹਮਲਾ ਕੀਤਾ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904